ਪਿੰਡ ਨੰਗਲੀ ’ਚ ਸ਼ਰਾਬ ਦੇ ਠੇਕੇ ਖ਼ਿਲਾਫ਼ ਪਿੰਡ ਵਾਸੀਆਂ ਤੇ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਵੇਰਕਾ, 26 ਅਕਤੂਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੰਗਲੀ ਵਿਖੇ ਕਥਿਤ ਤੌਰ ’ਤੇ ਨਾਜਾਇਜ਼ ਖੁੱਲ੍ਹੇ ਸ਼ਰਾਬ ਦੇ ਠੇਕੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਮੁਜ਼ਾਹਰਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਕੀਤਾ ਗਿਆ।
ਵੇਰਕਾ, 26 ਅਕਤੂਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੰਗਲੀ ਵਿਖੇ ਕਥਿਤ ਤੌਰ ’ਤੇ ਨਾਜਾਇਜ਼ ਖੁੱਲ੍ਹੇ ਸ਼ਰਾਬ ਦੇ ਠੇਕੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਮੁਜ਼ਾਹਰਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਅਤੇ ਪਿੰਡ ਵਾਸੀਆਂ ਨੇ ਆਖਿਆ ਕਿ ਇਕ ਪਾਸੇ ਜਿੱਥੇ ਸਾਰਾ ਪੰਜਾਬ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਲੜਾਈ ਲੜ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪਿੰਡਾਂ ਵਿਚ ਖੁੱਲ੍ਹੇ ਕਥਿਤ ਨਾਜਾਇਜ਼ ਠੇਕਿਆਂ ਵੱਲ ਸਰਕਾਰ ਅਤੇ ਸੰਬੰਧਿਤ ਵਿਭਾਗ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪਿੰਡ ਵਾਸੀਆਂ ਵਲੋਂ ਲਗਾਤਾਰ ਕਿਸਾਨ ਯੂਨੀਅਨ ਕੋਲ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ । ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਇਸ ਕਥਿਤ ਨਾਜਾਇਜ਼ ਠੇਕੇ ਨੂੰ ਤਾਲਾ ਲਗਾ ਕੇ ਚਾਬੀ ਪਿੰਡ ਦੀ ਪੰਚਾਇਤ ਹਵਾਲੇ ਕਰ ਦਿੱਤੀ ਗਈ ਹੈ। ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਰਿਹਾਇਸ਼ੀ ਇਲਾਕੇ ਵਿਚ ਇਹ ਠੇਕਾ ਦੁਬਾਰਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਕਥਿਤ ਸ਼ਰਾਬ ਦੇ ਠੇਕੇ ਸੰਬੰਧੀ ਜਦੋਂ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਤਰ੍ਹਾਂ ਕੁਝ ਪਤਾ ਨਹੀਂ ਲੱਗਣਾ।