ਖ਼ਾਲਸਾ ’ਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ ਏਡ ਕਲੀਨਿਕ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਲੀਗਲ ਸਾਇੰਸਜ਼ ਡੀਨ ਪ੍ਰੋ: ( ਡਾ.)
ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ ਏਡ ਕਲੀਨਿਕ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਲੀਗਲ ਸਾਇੰਸਜ਼ ਡੀਨ ਪ੍ਰੋ: ( ਡਾ.) ਜਸਪਾਲ ਸਿੰਘ ਨੇ ਸ: ਅਮਰਦੀਪ ਸਿੰਘ ਬੈਂਸ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ- ਕਮਂਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਬੁਲਾਰੇ ਵਜੋਂ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਉਪਰੰਤ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੌਰਾਨ ਡਾ. ਜਸਪਾਲ ਸਿੰਘ ਨੇ ਰਾਸ਼ਟਰੀ ਵਿਦਿਆਰਥੀ ਦਿਵਸ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦਿਆਰਥੀ ਭਵਿੱਖ ’ਚ ਨਵੀਨਤਾ ਅਤੇ ਅਗਵਾਈ ਦੀਆਂ ਸੰਭਾਵਨਾਵਾਂ ਦਾ ਆਧਾਰ ਹਨ। ਸੀ.ਜੇ.ਐਮ. ਸ. ਬੈਂਸ ਨੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਆਲੋਚਨਾਤਮਕ ਸੋਚ, ਤਕਨੀਕੀ ਤਰੱਕੀ ਅਤੇ ਨੈਤਿਕ ਅਗਵਾਈ ਵਰਗੇ ਅਹਿਮ ਵਿਸ਼ਿਆਂ ’ਤੇ ਜ਼ੋਰ ਦਿੱਤਾ। ਇਸ ਮੌਕੇ ਸਕੂਲ ਆਫ਼ ਲਾਅ ਦੇ ਮੁਖੀ ਡਾ. ਗੁਨੀਸ਼ਾ ਸਲੂਜਾ ਸਮੇਤ ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਹਰਪ੍ਰੀਤ ਕੌਰ, ਡਾ. ਰਸ਼ਿਮਾ ਚੰਗੋਤਰਾ, ਡਾ. ਮੋਹਿਤ ਸੈਣੀ, ਡਾ. ਪਵਨਦੀਪ ਕੌਰ, ਡਾ. ਰੇਣੂ ਸੈਣੀ, ਡਾ. ਗੁਰਜਿੰਦਰ ਕੌਰ, ਡਾ. ਉਤਕਰਸ਼ ਸੇਠ, ਡਾ. ਪ੍ਰੀਤਇੰਦਰ ਕੌਰ, ਡਾ. ਅਨੀਤਾ ਸ਼ਰਮਾ, ਡਾ. ਹਰਜੋਤ ਕੌਰ, ਪ੍ਰੋ. ਹੇਮਾ ਸਿੰਘ, ਪ੍ਰੋ. ਜਸਦੀਪ ਸਿੰਘ, ਪ੍ਰੋ. ਪ੍ਰੇਰਨਾ ਸੇਠ, ਪ੍ਰੋ. ਨਿਤਿਕਾ, ਪ੍ਰੋ. ਮਨਸਿਰਤ ਕੌਰ, ਡਾ. ਸੁਖਮਨਪ੍ਰੀਤ ਕੌਰ, ਪ੍ਰੋ. ਸੁਗਮ ਤੇ ਡਾ. ਸੀਮਾ ਰਾਣੀ ਵੀ ਮੌਜੂਦ ਸਨ।