ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਲੋਂ ਅਲੌਕਿਕ ਨਗਰ ਕੀਰਤਨ ਦਾ ਨਿੱਘਾ ਸਵਾਗਤ
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਪ੍ਰਿੰ: ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਲੋਂ ਅੱਜ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਅਲੌਕਿਕ ਅਤੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਪ੍ਰਿੰ: ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਲੋਂ ਅੱਜ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਅਲੌਕਿਕ ਅਤੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੀਆਂ ਮੁਬਾਰਕਾਂ ਦਿੰਦੇ ਹੋਏ ਪ੍ਰੇਰਿਤ ਕੀਤਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਉੱਚ-ਸੁੱਚੇ ਧਾਰਮਿਕ ਅਤੇ ਇਖਲਾਕੀ ਸਿਧਾਂਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਅਪਣਾਉਣਾ ਚਾਹੀਦਾ ਹੈ। ਇਸ ਸ਼ੁੱਭ ਅਵਸਰ ’ਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ। 26 ਏਐਸਆਰ67