ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀਆਂ ਖਿਡਾਰਣਾਂ ਰਾਜ ਪੱਧਰੀ ਰਗਬੀ ਮੁਕਾਬਲਿਆਂ ’ਚ ਛਾਈਆਂ, ਜਿੱਤੇ ਤਿੰਨ ਸੋਨ ਤਗਮੇ
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਰਾਜ ਪੱਧਰੀ ਰਗਬੀ ਖੇਡ ਮੁਕਾਬਲਿਆਂ ਵਿਚ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੀਆਂ ਵਿਦਿਆਰਥਣਾਂ ਨੇ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਖਾਲਸਾ ਕਾਲਜ ਅੰਮ੍ਰਿਤਸਰ ਦੇ ਖੇਡ ਮੈਦਾਨ ਵਿਖੇ ਕਰਵਾਏ ਇਨ੍ਹਾਂ ਸਖ਼ਤ ਮੁਕਾਬਲਿਆਂ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕੀਤਾ।
ਸ
ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀਆਂ ਜੇਤੂ ਖਿਡਾਰਣਾ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਪਿ੍ੰ: ਕਿਰਨਦੀਪ ਤੇ ਹੋਰ ਅਧਿਆਪਕ ਸਾਹਿਬਾਨ। ਤਸਵੀਰ : ਨਿਰਮਲ ਸਟੂਡੀਓ
27-10-2026
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਰਾਜ ਪੱਧਰੀ ਰਗਬੀ ਖੇਡ ਮੁਕਾਬਲਿਆਂ ਵਿਚ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੀਆਂ ਵਿਦਿਆਰਥਣਾਂ ਨੇ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।ਖਾਲਸਾ ਕਾਲਜ ਅੰਮ੍ਰਿਤਸਰ ਦੇ ਖੇਡ ਮੈਦਾਨ ਵਿਖੇ ਕਰਵਾਏ ਇਨ੍ਹਾਂ ਸਖ਼ਤ ਮੁਕਾਬਲਿਆਂ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕੀਤਾ। ਸਕੂਲ ਦੇ ਪ੍ਰਿੰ: ਕਿਰਨਦੀਪ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਵਿਰੋਧੀ ਟੀਮਾਂ ਨੂੰ ਪਛਾੜਦਿਆਂ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ। ਸਕੂਲ ਦੀ ਰਗਬੀ ਟੀਮ ਨੇ ਅੰਡਰ-14, ਅੰਡਰ-17 ਅਤੇ ਅੰਡਰ-21 ਦੇ ਤਿੰਨਾਂ ਵਰਗਾਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦੇ ਤਗਮੇ (ਗੋਲਡ ਮੈਡਲ) ਆਪਣੇ ਨਾਂ ਕੀਤੇ। ਇਸ ਮੌਕੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਪੰਜਾਬ ਸਰਕਾਰ ਵਲੋਂ ਇਨਾਮ ਵਜੋਂ ਹਰ ਇਕ ਜੇਤੂ ਵਿਦਿਆਰਥਣ ਨੂੰ 10-10 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰ: ਕਿਰਨਦੀਪ ਨੇ ਜੇਤੂ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਕੋਚਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਦੀ ਵਧਾਈ ਦਿੱਤੀ।