27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਨਾਲ ਮੀਟਿੰਗ

ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨ ਅਤੇ ਸਮਾਜ ਦੇ ਨੁਮਾਇੰਦਿਆਂ ਦੀ ਇਕ ਅਹਿਮ ਮੀਟਿੰਗ ਬੱਚਤ ਭਵਨ ਵਿਖੇ ਹੋਈ, ਜਿਸ ’ਚ ਰਾਮਗੜ੍ਹੀਆ, ਕੰਬੋਜ, ਅਗਰਵਾਲ, ਗੁੱਜਰ, ਸੁਨਿਆਰਾ, ਖੱਤਰੀ, ਅਰੋੜਾ ਅਤੇ ਬ੍ਰਾਹਮਣ ਸਮਾਜ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪੱਧਰੀ ਚੇਅਰਮੈਨਾ ਨੇ ਸ਼ਿਰਕਤ ਕੀਤੀ। ਇਸ ਮੌਕੇ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਸਮਾਜ ਦੇ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਆਪਣੇ ਹੱਕਾਂ ਬਾਰੇ ਜਾਣੂੰ ਕਰਵਾਉਣ।

Ad Position 21
No active advertisement
ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨ ਅਤੇ ਸਮਾਜ ਦੇ ਨੁਮਾਇੰਦਿਆਂ ਦੀ ਇਕ ਅਹਿਮ ਮੀਟਿੰਗ ਬੱਚਤ ਭਵਨ ਵਿਖੇ ਹੋਈ, ਜਿਸ ’ਚ ਰਾਮਗੜ੍ਹੀਆ, ਕੰਬੋਜ, ਅਗਰਵਾਲ, ਗੁੱਜਰ, ਸੁਨਿਆਰਾ, ਖੱਤਰੀ, ਅਰੋੜਾ ਅਤੇ ਬ੍ਰਾਹਮਣ ਸਮਾਜ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪੱਧਰੀ ਚੇਅਰਮੈਨਾ ਨੇ ਸ਼ਿਰਕਤ ਕੀਤੀ। ਇਸ ਮੌਕੇ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਸਮਾਜ ਦੇ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਆਪਣੇ ਹੱਕਾਂ ਬਾਰੇ ਜਾਣੂੰ ਕਰਵਾਉਣ। ਇਸ ਦੌਰਾਨ ਸਮੂਹ ਚੇਅਰਮੈਨਾ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ । ਇਸ ਮੌਕੇ ਪੰਜਾਬ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਸਤਪਾਲ ਸੌਖੀ, ਪ੍ਰਧਾਨ ਸਰਬਜੋਤ ਸਿੰਘ ਧੰਜਲ, ਗੁਰਪ੍ਰਤਾਪ ਸਿੰਘ ਸੰਧੂ, ਭਗਵੰਤ ਸਿੰਘ ਕੰਵਲ, ਜੇ.ਐੱਸ. ਰਾਹੁਲ, ਗੁਲਜ਼ਾਰ ਸਿੰਘ ਬਿੱਟੂ, ਹਰਬੀਰ ਸਿੰਘ ਥਿੰਦ, ਅਮਨਪ੍ਰੀਤ ਸਿੰਘ ਪਨੇਸਰ, ਸੰਜੀਵ ਉੱਪਲ, ਨਰੈਣੀ ਸ਼ਰਮਾ, ਅਰਵਿੰਦਰ ਸਿੰਘ ਰਿੰਕੂ ਅਤੇ ਮੁਹੰਮਦ ਸਦੀਕ ਸਮੇਤ ਹੋਰ ਚੇਅਰਮੈਨ ਅਤੇ ਨੁਮਾਇੰਦੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਦੀ ਨਵੀਂ ਇਮਾਰਤ ਮੁਕੰਮਲ ਹੋਣ ਉਪਰੰਤ ਸੰਗਤਾਂ ਦੀ ਸਹੂਲਤ ਅਗਲੀ ਖ਼ਬਰ 70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕ੍ਰਿਕਟ ਮੈਚਾਂ ਵਿਚ ਮੋਹਾਲੀ ਬਣਿਆ ਚੈਂਪੀਅਨ
Ad Position 24