27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ : ਸੀ.ਪੀ.

ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸ਼ਹਿਰ ਦੇ ਹੌਟਸਪੌਟ ਇਲਾਕਿਆਂ ਸਮੇਤ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਸਮੂਹ ਥਾਣਾ ਮੁਖੀਆਂ (ਐੱਸ.

Ad Position 21
No active advertisement
ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸ਼ਹਿਰ ਦੇ ਹੌਟਸਪੌਟ ਇਲਾਕਿਆਂ ਸਮੇਤ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਸਮੂਹ ਥਾਣਾ ਮੁਖੀਆਂ (ਐੱਸ.ਐੱਚ.ਓਜ਼) ਅਤੇ ਉਨ੍ਹਾਂ ਦੀਆਂ ਪੁਲਿਸ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਪਾਰਕਾਂ, ਖੁੱਲ੍ਹੇ ਮੈਦਾਨਾਂ, ਖੇਡ ਮੈਦਾਨਾਂ, ਸੱਥਾਂ ਅਤੇ ਜਨਤਕ ਥਾਵਾਂ ’ਤੇ ਲੋਕਾਂ ਨਾਲ ਸੰਪਰਕ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੀਆਂ ਹਨ । ਅੱਜ ਸ਼ਾਮ ਪੁਲਿਸ ਟੀਮਾਂ ਵਲੋਂ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਪੁਲਿਸ ਮੁਲਾਜ਼ਮਾਂ ਨੇ ਖੇਡ ਮੈਦਾਨਾਂ ਵਿਚ ਖੇਡ ਰਹੇ ਨੌਜਵਾਨਾਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਖੇਡਾਂ ਵਿਚ ਭਾਗ ਵੀ ਲਿਆ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜਿੰਮੇਵਾਰੀ ਹੈ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦਾ ਜੂਨੀਅਰ ਸਾਲਾਨਾ ਸਮਾਰੋਹ ‘ਮੈਟਾਨੋਆ’ ਉਤਸ਼ਾਹ ਨਾਲ ਕਰਵਾਇਆ
Ad Position 24