26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਿਸਾਨ ਮੰਡੀਆਂ ’ਚ 17 ਫੀਸਦੀ ਤੋਂ ਘਟ ਨਮੀ ਵਾਲਾ ਸੁੱਕਾ ਝੋਨਾ ਲੈ ਕੇ ਆਉਣ– ਡੀ.ਸੀ.

ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਝੋਨੇ ਦੀ ਕਟਾਈ ਕਰਨ ਅਤੇ ਮੰਡੀਆਂ ਵਿਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾ ਸਕੇ। ਡੀ.

Ad Position 21
No active advertisement
ਡੀ.ਸੀ. ਦਲਵਿੰਦਰਜੀਤ ਸਿੰਘ 27-10-2026
ਅੰਮ੍ਰਿਤਸਰ, 26 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਝੋਨੇ ਦੀ ਕਟਾਈ ਕਰਨ ਅਤੇ ਮੰਡੀਆਂ ਵਿਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾ ਸਕੇ। ਡੀ.ਸੀ. ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਮੁਸ਼ਕਲ ਪੇਸ਼ ਆ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਮੰਡੀਆਂ ਵਿਚ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋ ਸਕੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਮੌਜੂਦਾ ਸਾਲ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,4 61 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕੰਬਾਈਨ ਆਪਰੇਟਰਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਕੰਬਾਈਨ ਆਪਰੇਟਰ ਨਿਰਧਾਰਿਤ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ।
Ad Position 22
No active advertisement
ਪਿਛਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ ਵਿਚ ਵਿਦਿਆਰਥੀਆਂ ਲਈ ਕਰਵਾਈ ਗਈ 2 ਰੋਜ਼ਾ ਸਟਾਰਗੇਜਿੰਗ ਨਾਈਟ ਅਗਲੀ ਖ਼ਬਰ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24