ਔਰਤ ਦੀ ਗੋਲੀ ਲੱਗਣ ਕਾਰਨ ਭੇਦਭਰੇ ਹਾਲਾਤ ’ਚ ਮੌਤ
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਇਕ ਔਰਤ ਦੀ ਭੇਦਭਰੇ ਹਾਲਾਤ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਇਕ ਔਰਤ ਦੀ ਭੇਦਭਰੇ ਹਾਲਾਤ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧ ਵਿਚ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਏ.ਸੀ.ਪੀ. ਗਗਨਦੀਪ ਸਿੰਘ ਨੇ ਦੱਸਿਆ ਸਬੀਨਾ ਨਾਮਕ ਔਰਤ ਜੋ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ ਸੀ ਅਤੇ ਉਸ ਨੂੰ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਮਹਿਲਾ ਨੂੰ ਗੋਲੀ ਲੱਗਣ ਦੀ ਗੱਲ ਸਾਹਮਣੇ ਆਈ ਹੈ, ਪਰ ਇਸ ਸਬੰਧੀ ਹੋਰ ਵੇਰਵੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਣਗੇ। ਸਬੀਨਾ ਦਾ ਪਤੀ ਜੋ ਸੁਮਿਤ ਜੌੜਾ ਜੋ ਕਥਿਤ ਤੌਰ ’ਤੇ ਸ਼ਰਾਬ ਪੀਣ ਦਾ ਆਦੀ ਸੀ ਅਤੇ ਇਸ ਕਾਰਨ ਦੋਵਾਂ ਵਿਚ ਅਕਸਰ ਝਗੜਾ ਰਹਿੰਦਾ ਸੀ । ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।