28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਏ ਸਮਾਗਮਾਂ ’ਚ ਰਾਗੀ, ਢਾਡੀ ਤੇ ਕਥਾਵਾਚਕਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਦੀਵਾਨਾਂ ਵਿਚ ਜਿਥੇ ਗੁਰਬਾਣੀ ਦਾ ਪ੍ਰਵਾਹ ਚੱਲਿਆ ਉਥੇ ਸੰਗਤਾਂ ਨੂੰ ਕਈ ਪ੍ਰਕਾਰ ਦੇ ਲੰਗਰ ਵਰਤਾਏ ਗਏ। ਸਿੰਘ ਸਾਹਿਬਾਨ ਤੇ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ: ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਗਿਆਨੀ ਪਿੰਦਰਪਾਲ ਸਿੰਘ ਸਮੇਤ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 28-10-2026

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਦੀਵਾਨਾਂ ਵਿਚ ਜਿਥੇ ਗੁਰਬਾਣੀ ਦਾ ਪ੍ਰਵਾਹ ਚੱਲਿਆ ਉਥੇ ਸੰਗਤਾਂ ਨੂੰ ਕਈ ਪ੍ਰਕਾਰ ਦੇ ਲੰਗਰ ਵਰਤਾਏ ਗਏ।
ਸਿੰਘ ਸਾਹਿਬਾਨ ਤੇ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ:
ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਗਿਆਨੀ ਪਿੰਦਰਪਾਲ ਸਿੰਘ ਸਮੇਤ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵੀ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਚੌਥੇ ਪਾਤਿਸ਼ਾਹ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਦੌਰਾਨ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਧਾਰਿਮਕ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ। ਬੀਤੀ ਰਾਤ ਕਰਵਾਏ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਦੌਰਾਨ ਵੀ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਿਸ਼ਾਹ ਦੀ ਪਾਵਨ ਬਾਣੀ ਦਾ ਨਿਰਧਾਰਤ ਰਾਗਾਂ ’ਤੇ ਅਧਾਰਿਤ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ। ਪਾਕਿਸਤਾਨ ਤੋਂ ਆਏ ਸ: ਪਪਿੰਦਰ ਸਿੰਘ ਦੀ ਅਗਵਾਈ ਵਿਚ 49 ਮੈਂਬਰੀ ਜਥੇ ਨੇ ਵੀ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕੀਤੀ।
ਦਸਤਾਰਾਂ ਦਾ ਲੰਗਰ
ਅੱਜ ਘੰਟਾ ਘਰ ਪਲਾਜ਼ਾ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਕੈਂਪ ਅਤੇ ਦਸਤਾਰਾਂ ਦਾ ਲੰਗਰ ਵੀ ਲਗਾਇਆ ਗਿਆ, ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਬੱਚਿਆਂ ਤੇ ਨੌਜਵਾਨਾਂ ਵਲੋਂ ਦਸਤਾਰਾਂ ਸਜਾਈਆਂ ਗਈਆਂ ਤੇ ਕਈ ਨੌਜਵਾਨਾਂ ਨੇ ਪਤਿਤਪੁਣਾ ਤਿਆਗ ਕੇ ਭਵਿੱਖ ਵਿਚ ਦਸਤਾਰਾਂ ਸਜਾਉਣ ਦਾ ਪ੍ਰਣ ਕੀਤਾ। ਅੱਜ ਸਾਰਾ ਦਿਨ ਲੱਖਾਂ ਸੰਗਤਾਂ ਦੀ ਆਮਦ ਕਾਰਣ ਦੋ ਪਹੀਆ ਤੇ ਚਾਰ ਪਹੀਆ ਵਾਹਨ ਪਾਰਕਿੰਗਾਂ ਵੀ ਫੁੱਲ ਹੋ ਗਈਆਂ ਤੇ ਸ੍ਰੀ ਦਰਬਾਰ ਸਾਹਿਬ ਨੇੜਲੇ ਬਾਜ਼ਾਰਾਂ ਵਿਚ ਵੀ ਜਾਮ ਵਾਲੀ ਸਥਿੱਤੀ ਬਣੀ ਰਹੀ।
ਕੌਣ ਕੌਣ ਹੋਏ ਸ਼ਾਮਿਲ
ਸ੍ਰੀ ਹਰਿਮੰਦਰ ਸਾਹਿਬ ਤੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਰਵਾਏ ਗੁਰਮਤਿ ਸਮਾਗਮਾਂ ਵਿਚ ਕਾਰਜਕਾਰੀ ਮੁੱਖ ਗ੍ਰੰਥੀ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ ਤੇ ਗਿਆਨੀ ਪਰਵਿੰਦਰਪਾਲ ਸਿੰਘ, ਸ: ਪਪਿੰਦਰ ਸਿੰਘ ਦੀ ਅਗਵਾਈ ਵਿਚ ਪਾਕਿਤਸਾਨ ਤੋਂ ਗੁਰਧਾਮ ਦਰਸ਼ਨਾਂ ਲਈ ਭਾਰਤ ਆਏ ਸਿੱਖ ਜਥੇ ਦੇ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਗੁਰਬਖ਼ਸ਼ ਸਿੰਘ ਖਾਲਸਾ, ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜੈਬ ਸਿੰਘ ਅਭਿਆਸੀ, ਗੁਰਿੰਦਰਪਾਲ ਸਿੰਘ ਗੋਰਾ, ਰਵਿੰਦਰ ਸਿੰਘ ਖ਼ਾਲਸਾ, ਬੀਬੀ ਗੁਰਮੀਤ ਕੌਰ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਤੇਜਿੰਦਰ ਸਿੰਘ ਪੱਡਾ, ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਮਨਜੀਤ ਸਿੰਘ ਤਲਵੰਡੀ, ਅਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਰਾਜਿੰਦਰ ਸਿੰਘ ਰੂਬੀ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ ਤੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਰਪਾਲ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਅਮਰਜੀਤ ਸਿੰਘ ਰੰਧਾਵਾ ਅਤੇ ਜਗਜੀਵਨ ਸਿੰਘ ਭਾਟੀਆ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਡਿਵੀਜ਼ਨ ਵਲੋਂ ਡਿਜੀਟਲ ਲਾਈਫ ਸਰਟੀਫਿਕੇਟ ਮੁਹਿੰਮ ਤਹਿਤ ਪੈਨਸ਼ਨਰਾਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਗਲੀ ਖ਼ਬਰ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ
Ad Position 24