ਪਿੰਡ ਮੂਲੇਚੱਕ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਦੰਗਲ ਕਰਵਾਇਆ
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪਿੰਡ ਮੂਲੇਚੱਕ ਵਿਖੇ ਕਰਵਾਏ ਦੰਗਲ ਵਿਚ ਕੌਂਸਲਰ ਅਤੇ ਕਾਂਗਰਸੀ ਆਗੂ ਵਿਕਾਸ ਸੋਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਪਿੰਡ ਮੂਲੇ ਚੱਕ ਵਿਖੇ ਕਰਵਾਏ ਦੰਗਲ ਦੌਰਾਨ ਕੌਂਸਲਰ ਵਿਕਾਸ ਸੋਨੀ ਪਹਿਲਵਾਨਾਂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
28-10-2026