ਗੁਰਧਾਮ ਯਾਤਰਾ ਲਈ ਭਾਰਤ ਆਏ ਪਾਕਿਸਤਾਨੀ ਸਿੱਖਾਂ ਦੇ ਜਥੇ ਨੇ ਪ੍ਰਧਾਨ ਧਾਮੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਪਾਕਿਸਤਾਨੀ ਸਿੱਖਾਂ ਦੇ ਭਾਰਤ ਸਥਿਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਬੀਤੀ 8 ਅਕਤੂਬਰ ਨੂੰ ਭਾਰਤ ਆਏ 49 ਮੈਂਬਰੀ ਜਥੇ ਦੇ ਮੈਂਬਰ ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਦੋਵਾਂ ਮੁਲਕਾਂ ਦੇ ਬਿਹਤਰ ਸੰਬੰਧਾਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਦੌਰਾਨ ਪਪਿੰਦਰ ਸਿੰਘ ਦੀ ਅਗਵਾਈ ਵਾਲੇ ਜਥੇ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਵੀ ਕੀਤੀ।
ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਪਾਕਿਸਤਾਨੀ ਸਿੱਖਾਂ ਦੇ ਭਾਰਤ ਸਥਿਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਬੀਤੀ 8 ਅਕਤੂਬਰ ਨੂੰ ਭਾਰਤ ਆਏ 49 ਮੈਂਬਰੀ ਜਥੇ ਦੇ ਮੈਂਬਰ ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਦੋਵਾਂ ਮੁਲਕਾਂ ਦੇ ਬਿਹਤਰ ਸੰਬੰਧਾਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਦੌਰਾਨ ਪਪਿੰਦਰ ਸਿੰਘ ਦੀ ਅਗਵਾਈ ਵਾਲੇ ਜਥੇ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਵੀ ਕੀਤੀ। ਇਸ ਮੌਕੇ ਪ੍ਰਧਾਨ ਧਾਮੀ ਨੇ ਕਿਹਾ ਕਿ ਭਾਰਤ ਤੋਂ ਪਾਕਿਤਸਾਨ ਜਾਂਦੇ ਸਿੱਖ ਜਥਿਆਂ ਵਾਂਗ ਪਾਕਿਸਤਾਨ ਵਸਦੇ ਸਿੱਖਾਂ ਦੀ ਵੀ ਭਾਵਨਾ ਹੈ ਕਿ ਉਹ ਭਾਰਤ ਅੰਦਰ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ । ਉਨ੍ਹਾਂ ਕਿਹਾ ਕਿ ਇਹ ਸਿੱਖ ਪਹਿਲੀ ਵਾਰ ਜਥੇ ਦੇ ਰੂਪ ਵਿਚ ਭਾਰਤ ਆਏ ਹਨ । ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵਲੋਂ ਜਥੇ ਦੇ ਮੁਖੀ ਪਪਿੰਦਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁੰਦਰ ਮਾਡਲ ਅਤੇ ਜਥੇ ਦੇ ਸਾਰੇ ਮੈਂਬਰਾਂ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ । ਇਸ ਮੌਕੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।