ਪਾਬੰਦੀਸ਼ੁਦਾ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਸਰਕਾਰੀ ਹਸਪਤਾਲਾਂ ’ਚ ਮੁਹੱਈਆ ਕਰਵਾਏ ਸਰਕਾਰ : ਭਾਟੀਆ, ਜੈਨ
ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਕੈਮਿਸਟਸ ਐਸੋਸੀਏਸ਼ਨ ਦੇ ਰਿਟੇਲ ਵਿੰਗ ਦੇ ਦਫ਼ਤਰ ਵਿਖੇ ਅੱਜ ਪ੍ਰਧਾਨ ਸੰਜੀਵ ਭਾਟੀਆ ਅਤੇ ਜਨਰਲ ਸਕੱਤਰ ਸੰਜੀਵ ਜੈਨ ਦੀ ਪ੍ਰਧਾਨਗੀ ਹੇਠ ਮੀਟਿੰਗ ’ਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਦਵਾਈ ਵਿਕ੍ਰੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਹਾਸਿਲ ਕਰਨ ’ਚ ਪੇਸ਼ ਆ ਰਹੀਆਂ ਦਿੱਕਤਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਅੰਮ੍ਰਿਤਸਰ ਕੈਮਿਸਟਸ ਐਸੋਸੀਏਸ਼ਨ ਦੇ ਰਿਟੇਲ ਵਿੰਗ ਦੇ ਦਫ਼ਤਰ ਵਿਖੇ ਅੱਜ ਪ੍ਰਧਾਨ ਸੰਜੀਵ ਭਾਟੀਆ ਅਤੇ ਜਨਰਲ ਸਕੱਤਰ ਸੰਜੀਵ ਜੈਨ ਦੀ ਪ੍ਰਧਾਨਗੀ ਹੇਠ ਮੀਟਿੰਗ ’ਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਦਵਾਈ ਵਿਕ੍ਰੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਹਾਸਿਲ ਕਰਨ ’ਚ ਪੇਸ਼ ਆ ਰਹੀਆਂ ਦਿੱਕਤਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਪਹਿਲਾਂ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਵਾਪਸ ਕਰਨ ਦੀ ਅਪੀਲ ਕੀਤੀ ਸੀ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦਵਾ ਵਿਕਰੇਤਾ ਹਮੇਸ਼ਾ ਮਰੀਜ਼ਾਂ ਦੇ ਹਿਤਾਂ ਲਈ ਡਟੇ ਰਹੇ ਹਨ ਅਤੇ ਅੱਜ ਵੀ ਸਮੂਹ ਦਵਾਈ ਵਿਕਰੇਤਾ ਮਰੀਜ਼ਾਂ ਦੀ ਸੇਵਾ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੁਝ ਪਾਬੰਦੀਸ਼ੁਦਾ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਉਪਲਬੱਧਤਾ ਨਾਲ ਜੁੜੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦਿਆਂ ਡਾਕਟਰੀ ਤੌਰ ’ਤੇ ਬੇਹੱਦ ਜ਼ਰੂਰੀ ਦਵਾਈਆਂ ਨੂੰ ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਸਰਕਾਰੀ ਆਮ ਆਦਮੀ ਕਲੀਨਿਕਾਂ ਰਾਹੀਂ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਇਸ ਨਾਲ ਲੋੜਵੰਦ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਜ਼ਰੂਰੀ ਇਲਾਜ ਪ੍ਰਾਪਤ ਕਰਨ ’ਚ ਆ ਰਹੀਆਂ ਔਕੜਾਂ ਤੋਂ ਛੁਟਕਾਰਾ ਮਿਲੇਗਾ। ਇਸ ਮੌਕੇ ਤਜਿੰਦਰ ਪਾਲ ਸਿੰਘ, ਰਜਿੰਦਰ ਪਾਲ ਸਿੰਘ, ਅਸ਼ੋਕ ਚੰਡੋਕ, ਰੁਸਤਮ, ਪ੍ਰਦੀਪ ਭਾਟੀਆ, ਦਵਿੰਦਰ ਸਿੰਘ ਖੋਸਲਾ, ਅਮਨਪ੍ਰੀਤ ਸਿੰਘ ਸਮੇਤ ਹੋਰ ਕਈ ਦਵਾਈ ਵਿਕਰੇਤਾ ਹਾਜ਼ਰ ਸਨ।