27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅਥਾਹ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਸਮੂਹ ਖ਼ਾਲਸਾ ਕਾਲਜ ਅਦਾਰਿਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਥਾਹ ਸ਼ਰਧਾ ਅਤੇ ਸਤਿਕਾਰ ਸਹਿਤ ਨਾਲ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 28-10-2026
ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਸਮੂਹ ਖ਼ਾਲਸਾ ਕਾਲਜ ਅਦਾਰਿਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਥਾਹ ਸ਼ਰਧਾ ਅਤੇ ਸਤਿਕਾਰ ਸਹਿਤ ਨਾਲ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਤੇ ਗੁਰ ਸ਼ਬਦ ਗਾਇਨ ਕਰ ਕੇ ਨਿਹਾਲ ਕੀਤਾ। ਇਸ ਮੌਕੇ ਸ: ਛੀਨਾ ਨੇ ਵਿਦਿਆਰਥੀਆਂ ਤੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਜਗਤ ਨੂੰ ਨਿਮਰਤਾ, ਸੇਵਾ, ਸਹਿਣਸ਼ੀਲਤਾ, ਆਪਸੀ ਪ੍ਰੇਮ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਸਾਏ ਗਏ ਅੰਮ੍ਰਿਤਸਰ ਸ਼ਹਿਰ ਦਾ ਵਿਸ਼ਵ ਭਰ ਦੇ ਸਿੱਖਾਂ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਲਈ ਵਿਸ਼ੇਸ਼ ਅਧਿਆਤਮਿਕ ਮਹੱਤਵ ਹੈ ਤੇ ਇਹ ਪਵਿੱਤਰ ਧਰਤੀ ਸਰਬ ਸਾਂਝੀਵਾਲਤਾ, ਸੇਵਾ, ਸਿਮਰਨ ਅਤੇ ਮਨੁੱਖੀ ਏਕਤਾ ਦੀ ਪ੍ਰਤੀਕ ਹੈ। ਇਸ ਮੌਕੇ ਸ: ਛੀਨਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਉਪਰੰਤ ਖ਼ਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਡੀਨ ਤੇ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵੀ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਦੇ ਜੀ ਦੇ ਜੀਵਨ, ਦਰਸ਼ਨ ਤੇ ਉਪਦੇਸ਼ਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਇਸ ਸਮਾਗਮ ਵਿਚ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਪ੍ਰੀਖਿਆਵਾਂ ਕੰਟਰੋਲਰ ਡਾ. ਕੰਵਲਜੀਤ ਸਿੰਘ, ਸਕੂਲ ਆਫ ਲਾਅ ਡੀਨ ਡਾ. ਜਸਪਾਲ ਸਿੰਘ, ਕੌਂਸਲ ਦੇ ਸੰਯੁਕਤ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਟੀ. ਪੀ. ਐੱਸ. ਸੰਧੂ, ਬਿਕਰਮਜੀਤ ਸਿੰਘ ਵੜੈਚ, ਡਾ. ਸੁਖਬੀਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਖਾਲਸਾ ਕਾਲਜ ਪਬਲਿਕ ਸਕੂਲ (ਘੁੱਗ) ਜਲੰਧਰ ਪ੍ਰਿੰਸੀਪਲ ਪਰਮਜੀਤ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਜਤਿੰਦਰ ਕੌਰ ਅਤੇ ਕਾਲਜਾਂ ਦੇ ਸਟਾਫ਼ ਮੈਂਬਰ, ਵਿਦਿਆਰਥੀ ਤੇ ਹੋਰ ਸੰਗਤਾਂ ਮੌਜ਼ੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖਾਂ ਦੀ ਯਾਦ ’ਚ ਡੇਰਾ ਨਿਰਮਲੇ ਤਪੋਬਣ ਵਿਖੇ ਤੀਜੇ ਦਿਨ ਦੇਰ ਰਾਤ ਤੱਕ ਸੱਜਿਆ ਕਥਾ-ਕੀਰਤਨ... ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਵੋਟਰ ਰਜਿਸਟਰੇਸ਼ਨ ਮੁਹਿੰਮ ਸ਼ੁਰੂ
Ad Position 24