27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕੇਂਦਰ ਕਿਸਾਨਾਂ ਵਾਂਗ ਹੀ ਵਪਾਰੀਆਂ ਨੂੰ ਵੀ ਦੇਵੇ ਵਿਸ਼ੇਸ਼ ਪੈਕੇਜ

ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਦੇ ਵਪਾਰੀਆਂ ਅਤੇ ਸਨਅਤਕਾਰਾਂ ਨੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਦਿੱਤੇ ਜਾ ਰਹੇ ਪੈਕੇਜ ਦੀ ਤਰਜ਼ ‘ਤੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਦੇ ਵਪਾਰੀਆਂ ਨੂੰ ਵੀ ਵਿਸ਼ੇਸ਼ ਪੈਕੇਜ ਦਿੱਤੇ ਜਾਣ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਕਾਰਨ ਸੂਬੇ ਦੇ ਬਹੁਤ ਸਾਰੇ ਉਦਯੋਗ ਦੂਜੇ ਰਾਜਾਂ ’ਚ ਪਲਾਇਣ ਕਰ ਗਏ ਹਨ ।

Ad Position 21
No active advertisement
ਪਿਆਰੇ ਲਾਲ ਸੇਠ, ਸਮੀਰ ਜੈਨ, ਸੁਰਿੰਦਰ ਦੁੱਗਲ। 28-10-2026
ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਦੇ ਵਪਾਰੀਆਂ ਅਤੇ ਸਨਅਤਕਾਰਾਂ ਨੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਦਿੱਤੇ ਜਾ ਰਹੇ ਪੈਕੇਜ ਦੀ ਤਰਜ਼ ‘ਤੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਦੇ ਵਪਾਰੀਆਂ ਨੂੰ ਵੀ ਵਿਸ਼ੇਸ਼ ਪੈਕੇਜ ਦਿੱਤੇ ਜਾਣ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਕਾਰਨ ਸੂਬੇ ਦੇ ਬਹੁਤ ਸਾਰੇ ਉਦਯੋਗ ਦੂਜੇ ਰਾਜਾਂ ’ਚ ਪਲਾਇਣ ਕਰ ਗਏ ਹਨ । ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਵਪਾਰੀ ਆਗੂਆਂ ਨੇ ਕਿਹਾ ਕਿ ਅੱਜ ਗੈਂਗਸਟਰਵਾਦ ਜ਼ੋਰਾਂ ’ਤੇ ਹੈ, ਵਪਾਰੀਆਂ ਨੂੰ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਕ ਵੀ ਹਫ਼ਤਾ ਗੋਲੀਬਾਰੀ ਜਾਂ ਕਤਲੇਆਮ ਤੋਂ ਬਿਨਾਂ ਨਹੀਂ ਜਾਂਦਾ। ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨੀਤੀਆਂ ਅਤੇ ਡਰ ਦੇ ਮਾਹੌਲ ਕਾਰਨ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਮੋਗਾ ਤੋਂ ਮਹੱਤਵਪੂਰਨ ਉਦਯੋਗ ਪ੍ਰਵਾਸ ਕਰ ਰਹੇ ਹਨ। ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾਈ ਪ੍ਰਧਾਨ ਪਿਆਰੇ ਲਾਲ ਸੇਠ, ਜਨਰਲ ਸਕੱਤਰ ਸਮੀਰ ਜੈਨ ਅਤੇ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਭਾਰਤ ਦਾ ਗੇਟਵੇਅ ਕਿਹਾ ਜਾਣ ਵਾਲਾ ਅੰਮ੍ਰਿਤਸਰ ਸਨਅਤ ਤੇ ਵਪਾਰ ਪੱਖੋਂ ਲਗਾਤਾਰ ਪਛੜਦਾ ਜਾ ਰਿਹਾ ਹੈ। ਇਸੇ ਸਭ ਦੇ ਚੱਲਦਿਆਂ ਅੰਮ੍ਰਿਤਸਰ ਦੀ ਬਟਾਲਾ ਰੋਡ, ਇਸਲਾਮਾਬਾਦ, ਛਿਹਰਟਾ, ਵੇਰਕਾ ਅਤੇ ਜੰਡਿਆਲਾ ਗੁਰੂ ਆਦਿ ਵਿਚਲੀਆਂ ਵਧੇਰੇਤਰ ਫ਼ੈਕਟਰੀਆਂ ਜਾਂ ਤਾਂ ਬੰਦ ਹੋ ਚੁੱਕੀਆਂ ਹਨ ਜਾਂ ਫਿਰ ਬਹੁਤੀਆਂ ਨੇ ਕੰਮ ਬਹੁਤ ਘਟਾ ਦਿੱਤਾ ਹੈ। ਉਕਤ ਵਪਾਰੀ ਆਗੂਆਂ ਨੇ ਲੰਘੇ ਮਹੀਨੇ ਦੌਰਾਨ ਰਿਕਾਰਡ ਜੀ. ਐੱਸ. ਟੀ. ਮਾਲੀਆ ਇਕੱਠਾ ਕਰਨ ’ਤੇ ਸਰਕਾਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਲੱਖਾਂ ਇਮਾਨਦਾਰ ਵਪਾਰੀਆਂ, ਉਦਯੋਗਪਤੀਆਂ ਅਤੇ ਟੈਕਸਦਾਤਾਵਾਂ ਦੇ ਸਹਿਯੋਗ ਨਾਲ ਸੰਭਵ ਹੋਈ ਹੈ। ਹਾਲਾਂਕਿ, ਇਹ ਬਹੁਤ ਹੀ ਮੰਦਭਾਗਾ ਹੈ ਕਿ ਰਿਕਾਰਡ ਟੈਕਸ ਦੀ ਉਗਰਾਹੀ ਦੇ ਬਾਵਜੂਦ ਵਪਾਰੀਆਂ ਨੂੰ ਉਨ੍ਹਾਂ ਦੇ ਯੋਗਦਾਨ ਦੇ ਅਨੁਸਾਰ ਕੋਈ ਸਮਾਜਿਕ ਸੁਰੱਖਿਆ ਜਾਂ ਸਨਮਾਨਜਨਕ ਲਾਭ ਪ੍ਰਦਾਨ ਨਹੀਂ ਕੀਤੇ ਗਏ ਹਨ। ਉਕਤ ਵਪਾਰੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਵਪਾਰੀਆਂ ਲਈ ਰਾਸ਼ਟਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ, ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ੈਕਰਨ ਵਾਲੇ ਵਪਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਦ ਰਹਿਤ ਡਾਕਟਰੀ ਬੀਮਾ ਪ੍ਰਦਾਨ ਕੀਤੇ ਜਾਣ ਅਤੇ ਉਨ੍ਹਾਂ ਲਈ ਦੁਰਘਟਨਾ ਅਤੇ ਜੀਵਨ ਬੀਮਾ ਯੋਜਨਾ ਸਥਾਪਿਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸੇ ਹਾਦਸੇ ਜਾਂ ਬੇਵਕਤੀ ਮੌਤ ਦੀ ਸਥਿਤੀ ’ਚ ਵਪਾਰੀ ਦੇ ਪਰਿਵਾਰ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਇਸ ਦੇ ਇਲਾਵਾ ਵਪਾਰੀਆਂ ਨੂੰ ਯਾਤਰਾ ਭੱਤੇ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ’ਚ ਸਹਾਇਤਾ ਅਤੇ 60 ਸਾਲ ਤੋਂ ਵੱਧ ਉਮਰ ਦੇ ਵਪਾਰੀਆਂ ਲਈ ਸਨਮਾਨਜਨਕ ਪੈਨਸ਼ਨ ਸਕੀਮ ਲਾਗੂ ਕੀਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੰਸਦ ਮੈਂਬਰ ਔਜਲਾ ਨੇ ਰੇਲ ਮੰਤਰੀ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਤੋਂ ਮਹਾਂਰਾਸ਼ਟਰ ਦੇ ਧੁਲੇ ਲਈ ਸਿੱਧੀ ਰੇਲ ਗੱਡੀ ਚਲਾਉਣ...
Ad Position 24