27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਛੇਹਰਟਾ, 27 ਅਕਤੂਬਰ (ਪੱਤਰ ਪ੍ਰੇਰਕ)-ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਮੁੱਖ ਸੇਵਾਦਾਰ ਜਥੇ: ਮੇਜਰ ਸਿੰਘ ਸਰਕਾਰੀਆ ਦੀ ਦੇਖ ਰੇਖ ਹੇਠ ਸਮੂਹ ਸੰਗਤਾ ਦੇ ਸਹਿਯੋਗ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਜਥਿਆਂ ਵਲੋਂ ਅੰਮ੍ਰਿਤ ਮਈ ਬਾਣੀ ਦੇ ਕਥਾ ਕੀਰਤਨ ਤੇ ਗੁਰ ਇਤਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਧਾਰਮਿਕ ਦੀਵਾਨਾਂ ਦੌਰਾਨ ਕੀਰਤਨੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ, ਪ੍ਰਧਾਨ ਮੇਜਰ ਸਿੰਘ ਸਰਕਾਰੀਆ, ਕੁਲਵੰਤ ਸਿੰਘ ਸਰਕਾਰੀਆ ਤੇ ਹੋਰ। ਅਜੀਤ ਤਸਵੀਰ 28-10-2026
ਛੇਹਰਟਾ, 27 ਅਕਤੂਬਰ (ਪੱਤਰ ਪ੍ਰੇਰਕ)-ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਮੁੱਖ ਸੇਵਾਦਾਰ ਜਥੇ: ਮੇਜਰ ਸਿੰਘ ਸਰਕਾਰੀਆ ਦੀ ਦੇਖ ਰੇਖ ਹੇਠ ਸਮੂਹ ਸੰਗਤਾ ਦੇ ਸਹਿਯੋਗ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਜਥਿਆਂ ਵਲੋਂ ਅੰਮ੍ਰਿਤ ਮਈ ਬਾਣੀ ਦੇ ਕਥਾ ਕੀਰਤਨ ਤੇ ਗੁਰ ਇਤਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਮੌਕੇ ਇਤਿਹਾਸਿਕ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ ਨਤਮਸਤਕ ਹੋਏ। ਸਮਾਗਮ ਦੌਰਾਨ ਮੇਜਰ ਸਿੰਘ ਸਰਕਾਰੀਆ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ । ਇਸ ਮੌਕੇ ਪ੍ਰਧਾਨ ਸਰਕਾਰੀਆ ਤੇ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ ਤੇ ਕੀਰਤਨੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਮੇਜਰ ਸਿੰਘ ਸਰਕਾਰੀਆ, ਕੁਲਵੰਤ ਸਿੰਘ ਸਰਕਾਰੀਆ, ਪ੍ਰਧਾਨ ਜਸਪਾਲ ਸਿੰਘ ਪ੍ਰਧਾਨ, ਮੰਗਲ ਸਿੰਘ ਸਰਕਾਰੀਆ, ਬਲਵਿੰਦਰ ਸਿੰਘ ਸਰਕਾਰੀਆ, ਅਵਤਾਰ ਸਿੰਘ ਸਰਕਾਰੀਆ, ਦੀਦਾਰ ਸਿੰਘ, ਸੂਬੇਦਾਰ ਸਾਧੂ ਸਿੰਘ, ਹਰਦੀਪ ਸਿੰਘ, ਨਵਦੀਪ ਸਿੰਘ, ਜਪਨੂਰ ਸਿੰਘ, ਸੁਖਦੇਵ ਸਿੰਘ, ਕਿੰਦਰਬੀਰ ਸਿੰਘ, ਜਗਦੀਪ ਸਿੰਘ, ਚਰਨਜੀਤ ਸਿੰਘ, ਮੁੱਖ ਗ੍ਰੰਥੀ ਬਾਬਾ ਰਸ਼ਪਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੇਂਦਰ ਕਿਸਾਨਾਂ ਵਾਂਗ ਹੀ ਵਪਾਰੀਆਂ ਨੂੰ ਵੀ ਦੇਵੇ ਵਿਸ਼ੇਸ਼ ਪੈਕੇਜ
Ad Position 24