27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਜੀਲੈਂਸ ਬਿਊਰੋ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ

ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਹਰਪ੍ਰੀਤ ਸਿੰਘ ਮੰਡੇਰ ਐੱਸ. ਐੱਸ.

Ad Position 21
No active advertisement
ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਨਾ ਕਰਨ ਲਈ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁਕਾਉਂਦੇ ਹੋਏ ਅਨੂਪ ਕੁਮਾਰ ਸੈਣੀ। ਤਸਵੀਰਾਂ : ਨਿਰਮਲ ਸਟੂਡੀਓ 28-10-2026
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਹਰਪ੍ਰੀਤ ਸਿੰਘ ਮੰਡੇਰ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿਚ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਪੂਰੀ ਇਮਾਨਦਾਰੀ, ਨੈਤਿਕਤਾ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਨਿਭਾਉਣ ਦੀ ਸਹੁੰ ਚੁੱਕੀ। ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਲਿਆ ਕਿ ਉਹ ਆਪਣੇ ਨਿੱਜੀ ਅਤੇ ਪੇਸ਼ੇਵਰ ਜੀਵਨ ’ਚ ਇਮਾਨਦਾਰੀ ਨੂੰ ਸਰਵਉੱਚ ਸਥਾਨ ਦੇਣਗੇ ਅਤੇ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰਨਗੇ। ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਮਹੱਤਵਪੂਰਨ ਹੈ। ਇਸ ਲਈ ਲੋਕਾਂ ਨੂੰ ਇਮਾਨਦਾਰੀ, ਨੈਤਿਕ ਕਦਰਾਂ-ਕੀਮਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਇਸ ਮੌਕੇ ਅਨੂਪ ਕੁਮਾਰ ਸੈਣੀ ਡੀ.ਐੱਸ.ਪੀ. ਵਿਜੀਲੈਂਸ ਰੇਂਜ ਅੰਮ੍ਰਿਤਸਰ, ਇੰਸਪੈਕਟਰ ਅਭਿਨਾਸ਼ੀ ਸਿੰਘ ਅਤੇ ਵਿਜੀਲੈਂਸ ਬਿਊਰੋ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24