ਪੁਲਿਸ ਸ਼ਹੀਦੀ ਯਾਦਗਾਰੀ ਹਫ਼ਤੇ ਦੌਰਾਨ ਪੁਲਿਸ ਲਾਈਨ ’ਚ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ
ਅੰਮ੍ਰਿਤਸਰ, 28 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਸ਼ਹੀਦੀ ਯਾਦਗਾਰੀ ਹਫ਼ਤੇ ਤਹਿਤ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵੱਖ-ਵੱਖ ਜਾਗਰੂਕਤਾ ਅਤੇ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੁਲਿਸ ਲਾਈਨ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਆਮ ਲੋਕਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਅੰਮ੍ਰਿਤਸਰ, 28 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਸ਼ਹੀਦੀ ਯਾਦਗਾਰੀ ਹਫ਼ਤੇ ਤਹਿਤ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵੱਖ-ਵੱਖ ਜਾਗਰੂਕਤਾ ਅਤੇ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੁਲਿਸ ਲਾਈਨ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਆਮ ਲੋਕਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਪ੍ਰਦਰਸ਼ਨੀ ਦੌਰਾਨ ਪੁਲਿਸ ਵਲੋਂ ਵਰਤੇ ਜਾਂਦੇ ਵੱਖ-ਵੱਖ ਹਥਿਆਰਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ.ਸੀ.ਪੀ. ਸਥਾਨਕ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਬਲਵਿੰਦਰ ਸਿੰਘ ਲਾਈਨ ਅਫ਼ਸਰ ਸਬ-ਇੰਸਪੈਕਟਰ ਦਲਜੀਤ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਤੇ ਹੋਰ ਪੁਲਿਸ ਕਰਮਚਾਰੀਆਂ ਨੇ ਹਾਜ਼ਰੀਨ ਨੂੰ ਪੰਜਾਬ ਪੁਲਿਸ ਦੇ ਬਹਾਦਰ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੀਆਂ ਗੌਰਵਮਈ ਗਾਥਾਵਾਂ ਬਾਰੇ ਜਾਣੂ ਕਰਵਾਇਆ।