28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜਥੇਦਾਰ ਦੇ ਆਦੇਸ਼ ’ਤੇ ਸ਼ਹੀਦ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਅੱਜ ਅਕਾਲ ਤਖ਼ਤ ਸਾਹਿਬ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਅਰਦਾਸ ਸਮਾਗਮ ਕਰਵਾਏ ਗਏ। ਇਨ੍ਹਾਂ ਅਰਦਾਸ ਸਮਾਗਮਾਂ ਦੌਰਾਨ ਗੁਰੂ ਸਾਹਿਬ ਦੇ ਚਰਨਾਂ ਵਿਚ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ , ਨੌਜਵਾਨਾਂ ਨੂੰ ਚੰਗੀ ਸੇਧ ਅਤੇ ਸੁਨਹਿਰੇ ਭਵਿੱਖ ਦੀ ਬਖ਼ਸ਼ਿਸ਼ ਕਰਨ ਤੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਕਾਮਨਾ ਕੀਤੀ ।

Ad Position 21
No active advertisement
ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਅੱਜ ਅਕਾਲ ਤਖ਼ਤ ਸਾਹਿਬ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਅਰਦਾਸ ਸਮਾਗਮ ਕਰਵਾਏ ਗਏ। ਇਨ੍ਹਾਂ ਅਰਦਾਸ ਸਮਾਗਮਾਂ ਦੌਰਾਨ ਗੁਰੂ ਸਾਹਿਬ ਦੇ ਚਰਨਾਂ ਵਿਚ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ , ਨੌਜਵਾਨਾਂ ਨੂੰ ਚੰਗੀ ਸੇਧ ਅਤੇ ਸੁਨਹਿਰੇ ਭਵਿੱਖ ਦੀ ਬਖ਼ਸ਼ਿਸ਼ ਕਰਨ ਤੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਕਾਮਨਾ ਕੀਤੀ । ਇਸੇ ਦੌਰਾਨ ਅੱਜ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਅਰਦਾਸ ਸਮਾਗਮ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਅਰਦਾਸੀਏ ਭਾਈ ਪ੍ਰੇਮ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕਰਦਿਆਂ ਸ਼ਹੀਦ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੇ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਅਰਦਾਸ ਕੀਤੀ । ਇਸ ਮੌਕੇ ਪੰਜ ਪਿਆਰੇ ਭਾਈ ਮੰਗਲ ਸਿੰਘ । ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਯੁਵਰਾਜ ਸਿੰਘ ਬੰਟੀ, ਗੁਰਿੰਦਰ ਸਿੰਘ ਭੋਮਾ ਤੇ ਹਰਵਿੰਦਰ ਸਿੰਘ ਸਮੇਤ ਹੋ ਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ’ਤੇ ਲੜੇਗੀ- ਵਿਧਾਇਕ ਦੇਵ ਮਾਨ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਨਿੱਜੀ ਮਿਸ਼ਨ ਹਸਪਤਾਲ ਦੀ ਕੀਤੀ ਜਾਂਚ : ਮਿਆਦ ਪੁੱਗੀਆਂ ਦਵਾਈਆਂ ਮਿਲੀਆਂ, ਦਵਾਈਆਂ ਜ਼ਬਤ ਕਈ ਕਮਰੇ ਕੀਤ...
Ad Position 24