ਇਲੈਕਟ੍ਰੀਕਲ ਟਰੇਡਰਜ਼ ਐਸੋਸੀਏਸ਼ਨ ਅੰਮ੍ਰਿਤਸਰ ਦੇ ਅਮਨ 11ਵੀਂ ਵਾਰ ਕਾਨੂੰਨੀ ਸਲਾਹਕਾਰ ਨਿਯੁਕਤ
ਅੰਮ੍ਰਿਤਸਰ, 29 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਇਲੈਕਟ੍ਰੀਕਲ ਟਰੇਡਰਜ਼ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਐਡਵੋਕੇਟ ਅਮਨ ਪਰਾਸ਼ਰ ਨੂੰ 11ਵੀਂ ਵਾਰ ਕਾਨੂੰਨੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਜ ਭਸੀਨ, ਅਸ਼ਵਨੀ ਸ਼ਰਮਾ ਪਿੰਕੀ ਸਮੇਤ ਹੋਰਨਾਂ ਮੈਂਬਰਾਂ ਨੇ ਐਡਵੋਕੇਟ ਅਮਨ ਪਰਾਸ਼ਰ ਨੂੰ ਐਸੋਸੀਏਸ਼ਨ ਦੇ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰਖਦਿਆਂ ਸਨਮਾਨਿਤ ਵੀ ਕੀਤਾ ਗਿਆ।
ਅਜੀਤ ਡੈਸਕ
30-10-2026