ਕਮਿਸ਼ਨਰੇਟ ਪੁਲਿਸ ਵਲੋਂ 138 ਕੇਸਾਂ ’ਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਭੱਠੀ ’ਚ ਸਾੜ ਕੇ ਕੀਤਾ ਸਵਾਹ
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਐਨ. ਡੀ.
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ 138 ਮਾਮਲਿਆਂ ਵਿਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਅੱਜ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਅਤੇ ਨਿਯਮਾਂ ਅਨੁਸਾਰ ਨਸ਼ਟ ਕੀਤਾ ਗਿਆ। ਇਹ ਕਾਰਵਾਈ ਡਰੱਗ ਡਿਸਪੋਜ਼ਲ ਕਮੇਟੀ ਜਿਸ ’ਚ ਸ: ਪ੍ਰਭਜੋਤ ਸਿੰਘ ਵਿਰਕ, ਡੀ.ਸੀ.ਪੀ. (ਡੀ), ਸ੍ਰੀ ਜਯੰਤ ਪੁਰੀ ਏ.ਡੀ.ਸੀ.ਪੀ. ਅਤੇ ਸ੍ਰੀ ਕਪਿਲ ਕੌਸ਼ਲ ਏ.ਸੀ.ਪੀ. ਸ਼ਾਮਿਲ ਸਨ ਦੀ ਨਿਗਰਾਨੀ ਹੇਠ ਵੱਖ-ਵੱਖ ਮਾਮਲਿਆਂ ਵਿਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਖੰਨਾ ਪੇਪਰ ਮਿੱਲ, ਅੰਮ੍ਰਿਤਸਰ ਵਿਖੇ ਬਾਇਲਰ ਵਿਚ ਪਾ ਕੇ ਨਸ਼ਟ ਕਰਵਾਇਆ ਗਿਆ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿਚ 18 .499 ਕਿਲੋਗ੍ਰਾਮ ਹੈਰੋਇਨ, 50 .012 ਕਿਲੋਗ੍ਰਾਮ ਚਰਸ, 71.800 ਕਿਲੋਗ੍ਰਾਮ ਭੁੱਕੀ, 3.353 ਕਿਲੋਗ੍ਰਾਮ ਨਸ਼ੀਲਾ ਪਾਊਡਰ, 857 ਗ੍ਰਾਮ ਸਮੈਕ, 2 .170 ਕਿਲੋਗ੍ਰਾਮ ਗਾਂਜਾ ਅਤੇ 198 ਗ੍ਰਾਮ ਭੰਗ ਸ਼ਾਮਲ ਹਨ। ਇਸ ਤੋਂ ਇਲਾਵਾ 15 , 831 ਨਸ਼ੀਲੇ ਕੈਪਸੂਲ, 3.955 ਨਸ਼ੀਲੀਆਂ ਗੋਲੀਆਂ, 76 ਨਸ਼ੀਲੇ ਟੀਕੇ ਅਤੇ ਖੰਘ ਵਾਲੇ ਸਿਰਪ ਦੀਆਂ 5 ਬੋਤਲਾਂ/ਸ਼ੀਸ਼ੀਆਂ ਵੀ ਨਸ਼ਟ ਕੀਤੀਆਂ ਗਈਆਂ। ਡੀ.ਸੀ.ਪੀ. ਸ੍ਰੀ ਵਿਰਕ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਅਤੇ ਗ਼ੈਰ-ਕਾਨੂੰਨੀ ਕਾਰੋਬਾਰ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿਚ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਾਲ-ਨਾਲ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਲਈ ਵੀ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾ ਰਹੀ ਹੈ। 29 ਏਐਸਆਰ47