ਨਸ਼ਿਆਂ ਲਈ ਸੰਵੇਦਨਸ਼ੀਲ ਇਲਾਕੇ ਮਕਬੂਲਪੁਰਾ ’ਚ ਪੁਲਿਸ ਨੇ ਤੜਕਸਾਰ ਚਲਾਈ ਤਲਾਸ਼ੀ ਮੁਹਿੰਮ
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਸਰਕਾਰ ਦੀ ਮੁਹਿੰਮ ਜੰਗ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਕਮਿਸ਼ਨਰੇਟ ਪੁਲਿਸ ਵਲੋਂ ਮਕਬੂਲਪੁਰਾ ਦੇ ਨਸ਼ਿਆਂ ਲਈ ਸੰਵੇਦਨਸ਼ੀਲ ਇਲਾਕੇ ਵਿਚ ਤੜਕਸਾਰ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਨੇ ਇਸ ਮੌਕੇ 11 ਸ਼ੱਕੀਆਂ ਨੂੰ ਕਾਬੂ ਕਰ ਲਿਆ ਗਿਆ ਜਦੋਂ ਕਿ ਇਕ ਵਿਅਕਤੀ ਤੋਂ ਗਾਂਜਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)-ਪੰਜਾਬ ਸਰਕਾਰ ਦੀ ਮੁਹਿੰਮ ਜੰਗ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਕਮਿਸ਼ਨਰੇਟ ਪੁਲਿਸ ਵਲੋਂ ਮਕਬੂਲਪੁਰਾ ਦੇ ਨਸ਼ਿਆਂ ਲਈ ਸੰਵੇਦਨਸ਼ੀਲ ਇਲਾਕੇ ਵਿਚ ਤੜਕਸਾਰ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਨੇ ਇਸ ਮੌਕੇ 11 ਸ਼ੱਕੀਆਂ ਨੂੰ ਕਾਬੂ ਕਰ ਲਿਆ ਗਿਆ ਜਦੋਂ ਕਿ ਇਕ ਵਿਅਕਤੀ ਤੋਂ ਗਾਂਜਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਉਥੇ ਵਾਹਨਾਂ ਦੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਚਲਾਨ ਵੀ ਕੱਟੇ ਗਏ। ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਸ਼ੱਕੀ ਵਿਅਕਤੀਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਇਥੇ ਮਕਬੂਲਪੁਰਾ ਅਤੇ ਗੁਰੂ ਤੇਗ ਬਹਾਦਰ ਨਗਰ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਦੀਆਂ ਗਲੀਆਂ ’ਚ ਨਸ਼ਿਆਂ ਦੀ ਸਮੱਸਿਆ ਦੇ ਮੱਦੇਨਜ਼ਰ ਇਸ ਖੇਤਰ ਨੂੰ ਸੰਵੇਦਨਸ਼ੀਲ ਖੇਤਰ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ। ਇਸ ਖੇਤਰ ਵਿਚ ਪਹਿਲਾਂ ਵੀ ਨਸ਼ਿਆਂ ਨਾਲ ਸਬੰਧਤ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਪੁਲਿਸ ਵਲੋਂ ਇੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਆਪ੍ਰੇਸ਼ਨ ਦੌਰਾਨ ਇਲਾਕੇ ਦੀ ਯੋਜਨਾਬੱਧ ਢੰਗ ਨਾਲ ਨਾਕਾਬੰਦੀ ਕਰਕੇ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਅਤੇ ਸ਼ੱਕੀ ਵਿਅਕਤੀਆਂ ਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਹੁਣ ਤੱਕ 13 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡਅੱਪ ਕੀਤਾ ਗਿਆ ਹੈ। ਇਕ ਵਿਅਕਤੀ ਕੋਲੋਂ ਗਾਂਜਾ ਅਤੇ ਗੋਲੀਆਂ ਬਰਾਮਦ ਹੋਣ ‘ਤੇ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਏ.ਡੀ.ਸੀ.ਪੀ.-3 ਮਨਮੋਹਨ ਸਿੰਘ ਔਲਖ, ਏ.ਸੀ.ਪੀ. ਈਸਟ ਰਵਿੰਦਰ ਸਿੰਘ, ਮਕਬੂਲਪੁਰਾ ਸਮੇਤ ਜ਼ੋਨ 3 ਹੋਰ ਥਾਣਿਆਂ ਦੇ ਐਸ.ਐਸ.ਓ. ਸਮੇਤ ਸਮੁੱਚੀ ਕਾਰਵਾਈ ਯੋਜਨਾਬੱਧ ਢੰਗ ਨਾਲ ਕੀਤੀ ਗਈ ਤਾਂ ਜੋ ਇਲਾਕੇ ਵਿਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਰੋਕਥਾਮ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਹੋਵੇ।