ਹਲਕਾ ਦੱਖਣੀ ’ਚ ਗਲੀ ਖਜੂਰਾਂ ਵਾਲੀ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਅੰਮ੍ਰਿਤਸਰ, 29 ਅਕਤੂਬਰ (ਹਰਮਿੰਦਰ ਸਿੰਘ)-ਹਲਕਾ ਦੱਖਣੀ ਦੇ ਅਧੀਨ ਗਲੀ ਖਜੂਰਾਂ ਵਾਲੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਕੌਂਸਲਰ ਅਵਤਾਰ ਸਿੰਘ ਟਰੱਕਾ ਵਾਲੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅੰਮ੍ਰਿਤਸਰ, 29 ਅਕਤੂਬਰ (ਹਰਮਿੰਦਰ ਸਿੰਘ)-ਹਲਕਾ ਦੱਖਣੀ ਦੇ ਅਧੀਨ ਗਲੀ ਖਜੂਰਾਂ ਵਾਲੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਕੌਂਸਲਰ ਅਵਤਾਰ ਸਿੰਘ ਟਰੱਕਾ ਵਾਲੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਕਈ ਧਾਰਮਿਕ ਪਾਰਟੀਆਂ ਵਲੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਉਸਤਤ ਦਾ ਗਾਇਨ ਕਰਕੇ ਸੰਗਤਾਂ ਨੂੰ ਧਾਰਮਿਕ ਰੰਗ ਰੰਗਿਆ। ਇਸ ਮੌਕੇ ਅਵਤਾਰ ਸਿੰਘ ਟਰੱਕਾ ਵਾਲੇ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵਾਨ ਵਾਲਮੀਕਿ ਜੀ ਵਲੋਂ ਰਚਿਤ ਅਮਰ ਮਹਾਂਕਾਵਿ ਰਮਾਇਣ ਨੇ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਨੂੰ ਧਰਮ ਦਾ ਰਸਤਾ ਦਿਖਾਇਆ ਹੈ। ਇਸ ਮੌਕੇ ’ਤੇ ਭਗਵਾਨ ਵਾਲਮੀਕਿ ਸੈਨਾ ਵਲੋਂ ਅਵਤਾਰ ਸਿੰਘ ਟਰੱਕਾਂ ਵਾਲੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਨੀ ਪ੍ਰਧਾਨ, ਲੱਡੂ ਪ੍ਰਧਾਨ, ਭਰਥ ਮਲਿਕ, ਰਿਤਕਾ ਸ਼ਾਮੀ, ਸਲਮਾਨ, ਸਾਹਿਬ ਸਿੰਘ ਟਰੱਕਾਵਾਲਾ, ਨਕੁਲ ਕੁਮਾਰ, ਸਜਨ ਆਰੀਅਨ, ਮਨਜਿੰਦਰ ਸਿੰਘ ਕੇਂ ਪੀ, ਪ੍ਰਦੀਪ ਠਾਕੁਰ, ਅਰੁਣ ਖੱਤਰੀ ਸਮੇਤ ਵੱਡੀ ਗਿਣਤੀ ਵਿਚ ਹੋਰ ਲੋਕ ਹਾਜ਼ਰ ਸਨ।