30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਨਗਰ ਨਿਗਮ ਵਿਖੇ ਜਾਗਰੂਕਤਾ ਮੀਟਿੰਗ

ਅੰਮ੍ਰਿਤਸਰ, 30 ਅਕਤੂਬਰ (ਹਰਮਿੰਦਰ ਸਿੰਘ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਹਰਪ੍ਰੀਤ ਸਿੰਘ ਮੰਡੇਰ ਐਸਐਸਪੀ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੀਆਂ ਹਦਾਇਤਾਂ ’ਤੇ ਭ੍ਰਿਸ਼ਟਾਚਾਰ ਦੀ ਰੋਕਥਾਮ, ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਜਾਗਰੂਕਤਾ ਮੀਟਿੰਗ ਕਰਵਾਈ ਗਈ। ਇਸ ਮੌਕੇ ਡੀ.

Ad Position 21
No active advertisement
ਅਜੀਤ ਡੈਸਕ 31-10-2026
ਅੰਮ੍ਰਿਤਸਰ, 30 ਅਕਤੂਬਰ (ਹਰਮਿੰਦਰ ਸਿੰਘ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਹਰਪ੍ਰੀਤ ਸਿੰਘ ਮੰਡੇਰ ਐਸਐਸਪੀ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੀਆਂ ਹਦਾਇਤਾਂ ’ਤੇ ਭ੍ਰਿਸ਼ਟਾਚਾਰ ਦੀ ਰੋਕਥਾਮ, ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਜਾਗਰੂਕਤਾ ਮੀਟਿੰਗ ਕਰਵਾਈ ਗਈ। ਇਸ ਮੌਕੇ ਡੀ.ਐੱਸ.ਪੀ. ਅਨੂਪ ਕੁਮਾਰ ਸੈਣੀ, ਆਪਣੀ ਟੀਮ ਸਮੇਤ ਪਹੁੰਚੇ। ਮੀਟਿੰਗ ਦੀ ਪ੍ਰਧਾਨਗੀ ਨਗਰ ਨਿਗਮ, ਅੰਮ੍ਰਿਤਸਰ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਿਧਾਵਨ ਨੇ ਕੀਤੀ। ਮੀਟਿੰਗ ਦੌਰਾਨ ਵਿਜੀਲੈਂਸ ਵਿਭਾਗ ਦੀ ਕਾਰਜਪ੍ਰਣਾਲੀ, ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ, ਸਰਕਾਰੀ ਸੇਵਾਵਾਂ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡੀ.ਐੱਸ.ਪੀ. ਅਨੂਪ ਕੁਮਾਰ ਸੈਣੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕਾਂ ਦਾ ਸਰਕਾਰੀ ਸੰਸਥਾਵਾਂ ‘ਚ ਭਰੋਸਾ ਮਜ਼ਬੂਤ ਕਰਨ ਲਈ ਹਰ ਅਧਿਕਾਰੀ ਅਤੇ ਕਰਮਚਾਰੀ ਦੀ ਅਹਿਮ ਭੂਮਿਕਾ ਹੈ। ਸਰਕਾਰੀ ਦਫ਼ਤਰਾਂ ‘ਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰਪੂਰਵਕ ਵਿਵਹਾਰ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨਾ ਅਤੇ ਜਾਇਜ਼ ਕੰਮਾਂ ਨੂੰ ਨਿਯਮਾਂ ਅਨੁਸਾਰ ਸਮੇਂ ਸਿਰ ਪੂਰਾ ਕਰਨਾ ਹਰੇਕ ਸਰਕਾਰੀ ਕਰਮਚਾਰੀ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿਚ ਲੋਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਜੇਕਰ ਕੋਈ ਸਰਕਾਰੀ ਜਾਂ ਗ਼ੈਰ-ਸਰਕਾਰੀ ਅਦਾਰੇ ਵਿਚ ਕੰਮ ਕਰਨ ਵਾਲਾ ਵਿਅਕਤੀ ਕਿਸੇ ਜਾਇਜ਼ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਪੰਜਾਬ ਨੂੰ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਮੌਕੇ ਇੰਸਪੈਕਟਰ ਅਭਿਨਾਸ਼ੀ ਸਿੰਘ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਅਤੇ ਵਿਜੀਲੈਂਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਅਹਿਮ ਮੀਟਿੰਗ ਪੱਕੇ ਮੋਰਚੇ ’ਚ ਜ਼ਿਲ੍ਹੇ ’ਚੋਂ ਵੱਡੇ ਪੱਧਰ ’ਤੇ ਸ਼... ਅਗਲੀ ਖ਼ਬਰ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24