ਸਾਂਝੀ ਤਾਲਮੇਲ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਅਹਿਮ ਮੀਟਿੰਗ
ਪੱਕੇ ਮੋਰਚੇ ’ਚ ਜ਼ਿਲ੍ਹੇ ’ਚੋਂ ਵੱਡੇ ਪੱਧਰ ’ਤੇ ਸ਼ਾਮਿਲ ਹੋਣਗੇ ਮੁਲਾਜ਼ਮ ਤੇ ਪੈਨਸ਼ਨਰ : ਆਗੂ
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਹੇਠ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ ਵਿਖੇ ਹੋਈ। ਆਗੂਆਂ ਨੇ ਦੱਸਿਆ ਕਿ ਸੈਕਟਰ 34 ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਰਾਤ ਦਿਨ ਦੇ ਪੱਕੇ ਮੋਰਚੇ ’ਚ 13 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚੋਂ ਵੱਡੀ ਪੱਧਰ ’ਤੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਸ਼ਾਮਿਲ ਕਰਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ।
ਸ
ਸਾਂਝੀ ਤਾਲਮੇਲ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਦੌਰਾਨ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ
31-10-2026
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਹੇਠ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ ਵਿਖੇ ਹੋਈ। ਆਗੂਆਂ ਨੇ ਦੱਸਿਆ ਕਿ ਸੈਕਟਰ 34 ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਰਾਤ ਦਿਨ ਦੇ ਪੱਕੇ ਮੋਰਚੇ ’ਚ 13 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ’ਚੋਂ ਵੱਡੀ ਪੱਧਰ ’ਤੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਸ਼ਾਮਿਲ ਕਰਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਅਵਸਥੀ, ਅਜੈ ਸਨੋਤਰਾ, ਜੋਗਿੰਦਰ ਸਿੰਘ, ਮਦਨ ਗੋਪਾਲ, ਸੁਖਦੇਵ ਸਿੰਘ ਪੰਨੂ, ਬੋਬਿੰਦਰ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਗੁਰਿੰਦਰ ਸਿੰਘ ਘੁਕੇਵਾਲੀ , ਮਦਨ ਗੋਪਾਲ , ਨਰਿੰਦਰ ਪ੍ਰਧਾਨ ਆਦਿ ਆਗੂਆਂ ਨੇ 13 ਪ੍ਰਤੀਸ਼ਤ ਡੀ. ਏ. ਜਾਰੀ ਕਰਾਉਣ, ਸੱਤਵਾਂ ਪੇ ਕਮਿਸ਼ਨ ਬਠਾਉਣ ਆਦਿ ਨੂੰ ਘੱਟੋ ਘੱਟ ਉਜਰਤ ਦੇ ਵਿਚ ਲਿਆਉਣ ਆਦਿ ਮੰਗਾਂ ਦੀ ਪ੍ਰਾਪਤੀ ਲਈ ਸਾਂਝੀ ਤਾਲਮੇਲ ਕਮੇਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ਰਾਕੇਸ਼ ਧਵਨ, ਹਰਦੇਵ ਸਿੰਘ ਭਕਨਾ, ਸੁਖਵਿੰਦਰ ਸਿੰਘ ਮਾਨ, ਰਾਜਿੰਦਰ ਸਿੰਘ ਰਾਜਾਸਾਂਸੀ, ਗੁਰਵਿੰਦਰ ਸਿੰਘ ਰੰਧਾਵਾ, ਜੋਗਿੰਦਰ ਸਿੰਘ, ਰਜੇਸ਼ ਪ੍ਰਾਸ਼ਰ, ਚਰਨ ਸਿੰਘ ਸੰਧੂ, ਮੇਲਾ ਰਾਮ, ਕਰਤਾਰ ਸਿੰਘ ਐੱਮ. ਏ., ਗੁਰਦਿਆਲ ਚੰਦ, ਕੁਲਦੀਪ ਸਿੰਘ ਨੇ ਆਪਣੇ ਵਿਚਾਰ ਰੱਖੇ।