ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਮਨਾਇਆ
ਵੇਰਕਾ, 29 ਅਕਤੂਬਰ (ਲਖਵਿੰਦਰ ਸਿੰਘ)-ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ਵਿਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ।
ਵੇਰਕਾ, 29 ਅਕਤੂਬਰ (ਲਖਵਿੰਦਰ ਸਿੰਘ)-ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ਵਿਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਦੀਵਾਨਾਂ ਵਿਚ ਵੱਖ-ਵੱਖ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਭਾਈ ਸ਼ਰਨਪਾਲ ਸਿੰਘ ਪੰਡੋਰੀ ਵਲੋਂ ਨਿਭਾਈ ਗਈ। ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਆਈਆਂ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।