30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

253 ਅਧਿਆਪਕਾਂ ਨੂੰ ਨੌਕਰੀਓ ਕੱਢਣ ਖ਼ਿਲਾਫ਼ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ * ਸਾਢੇ ਤਿੰਨ ਸਾਲ ਸੇਵਾਵਾਂ ਲੈਣ ਮਗਰੋਂ ਅਧਿਆਪਕਾਂ ਨੂੰ ਸੜਕਾਂ ’ਤੇ ਰੁਲਣ ਲਈ ਛੱਡਣਾ ਸਰਕਾਰ ਦੀ ਬੇਰਹਿਮੀ ਦੀ ਸਿਖਰ ਅਧਿਆਪਕ ਜਥੇਬੰਦੀਆਂ

ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ 253 ਮਾਸਟਰ ਕਾਡਰ ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਫ਼ੈਸਲੇ ਖ਼ਿਲਾਫ਼ ਅੱਜ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰਤਾ ਕਰਨ ਉਪਰੰਤ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਇਸ ਅਧਿਆਪਕ ਵਿਰੋਧੀ ਫ਼ੈਸਲੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦੀ ਅਧਿਆਪਕ ਵਿਰੋਧੀ, ਨੌਜਵਾਨ ਵਿਰੋਧੀ ਅਤੇ ਲੋਕ ਵਿਰੋਧੀ ਨੀਤੀ ਦਾ ਜਿਉਂਦਾ-ਜਾਗਦਾ ਸਬੂਤ ਕਰਾਰ ਦਿੱਤਾ।

Ad Position 21
No active advertisement
ਅਜੀਤ ਡੈਸਕ 31-10-2026
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ 253 ਮਾਸਟਰ ਕਾਡਰ ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਫ਼ੈਸਲੇ ਖ਼ਿਲਾਫ਼ ਅੱਜ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰਤਾ ਕਰਨ ਉਪਰੰਤ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਇਸ ਅਧਿਆਪਕ ਵਿਰੋਧੀ ਫ਼ੈਸਲੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦੀ ਅਧਿਆਪਕ ਵਿਰੋਧੀ, ਨੌਜਵਾਨ ਵਿਰੋਧੀ ਅਤੇ ਲੋਕ ਵਿਰੋਧੀ ਨੀਤੀ ਦਾ ਜਿਉਂਦਾ-ਜਾਗਦਾ ਸਬੂਤ ਕਰਾਰ ਦਿੱਤਾ। ਅੱਜ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਅਸ਼ਵਨੀ ਅਵਸਥੀ, ਜਰਮਨਜੀਤ ਸਿੰਘ ਛੱਜਲਵੱਡੀ, ਹਰਵਿੰਦਰ ਸਿੰਘ ਸੁਲਤਾਨਵਿੰਡ, ਅਮਨ ਸ਼ਰਮਾ, ਨਵਦੀਪ ਸਿੰਘ 4161 ਅਤੇ ਜਗਮੋਹਨ ਸਿੰਘ 3704 ਨੇ ਕਰਦਿਆ ਕਿਹਾ ਕਿ ਆਪਣੇ ਆਪ ਨੂੰ ਇਨਕਲਾਬੀ ਅਤੇ ਆਮ ਲੋਕਾਂ ਦੀ ਹਮਦਰਦ ਅਖਵਾਉਣ ਵਾਲੀ ਸਰਕਾਰ ਨੇ 253 ਅਧਿਆਪਕ ਪਰਿਵਾਰਾਂ ਦੀ ਰੋਜ਼ੀ-ਰੋਟੀ ’ਤੇ ਕੁਹਾੜਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ ਦਸ ਦਿਨਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਟਰਮੀਨੇਸ਼ਨ ਦੇ ਹੁਕਮ ਭੇਜਣਾ ਸਰਕਾਰ ਦੇ ਹੰਕਾਰੀ ਰਵੱਈਏ ਦੀ ਸਪੱਸ਼ਟ ਮਿਸਾਲ ਹੈ। ਆਗੂਆਂ ਰਾਜੇਸ਼ ਕੁਮਾਰ ਪਰਾਸ਼ਰ, ਹਰਮਨਦੀਪ ਸਿੰਘ ਭੰਗਾਲੀ, ਗੋਪੀਚੰਦ, ਨਰੇਸ਼ ਕੁਮਾਰ, ਹੀਰਾ ਸਿੰਘ ਭੱਟੀ, ਮਮਤਾ ਸ਼ਰਮਾ, ਅਨੀਤਾ ਰਾਣੀ, ਹਰਪ੍ਰੀਤ ਕੌਰ, ਰੇਨੂੰ, ਸ਼ਿਖਾ ਘੀਕ, ਸੋਨਾਲੀ ਹਾਂਡਾ, ਅਨੀਤਾ ਕੋਹਲੀ, ਸੰਦੀਪ ਕੌਰ ਜੱਬੋਵਾਲ, ਰਜਿੰਦਰ ਕੁਮਾਰ, ਹਰਕਮਲਪ੍ਰੀਤ ਕੌਰ, ਪ੍ਰਭਜੋਤ ਕੌਰ ਅਤੇ ਨਿਰਮਲਜੀਤ ਕੌਰ ਨੇ ਕਿਹਾ ਕਿ ਇਹ ਫ਼ੈਸਲਾ ਸਿਰਫ਼ 253 ਅਧਿਆਪਕਾਂ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਉਨ੍ਹਾਂ ਦੇ ਬੱਚਿਆਂ, ਮਾਪਿਆਂ ਅਤੇ ਪਰਿਵਾਰਾਂ ਦੀ ਆਰਥਿਕ ਸੁਰੱਖਿਆ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਸਿੱਖਿਆ ਨੂੰ ਵੀ ਸਿੱਧੀ ਸੱਟ ਮਾਰਦਾ ਹੈ। ਆਗੂਆਂ ਨੇ ਮੰਗ ਕੀਤੀ ਕਿ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਦਿਆਂ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਦੇ ਰੁਜ਼ਗਾਰ ਅਤੇ ਸਨਮਾਨ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਅਧਿਆਪਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਦਬਾਉਣ ਵਾਲੇ ਕਦਮ ਚੁੱਕਦੀ ਹੈ, ਉਸ ਨੂੰ ਲੋਕਾਂ ਦੇ ਸਵਾਲਾਂ ਅਤੇ ਅਧਿਆਪਕਾਂ ਦੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਕਿਸੇ ਰਾਜਨੇਤਾ ਨੂੰ ਡਿਊਟੀ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੂੰ ਧਮਕਾਉਣ ਦਾ ਹੱਕ ਨਹੀਂ : ਅੰਗਦ ਦੀਪ ਸਿੰਘ ਸੋਹਲ ‘ਆਪ’ ਵ...
Ad Position 24