ਜਲੰਧਰ ’ਚ ਕਾਂਗਰਸੀਆਂ ਦੇ ਇਕੱਠ ਨੇ ਰੈਲੀ ਦੀ ਸਫਲਤਾ ਦਾ ਮੁੱਢ ਬੰਨ੍ਹਿਆ- ਓ. ਪੀ. ਸੋਨੀ
ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)- ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ. ਪੀ.
ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)- ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਾਅਵਾ ਕੀਤਾ ਕਿ ਅੱਜ ਕਾਂਗਰਸ ਭਵਨ ਜਲੰਧਰ ਵਿਖੇ ਹੋਏ ਵੱਡੇ ਇਕਠ ਨੇ ਸੰਗਰੂਰ ਰੈਲੀ ਦੀ ਸਫਲਤਾ ਦਾ ਮੁੱਢ ਬੰਨਿਆ ਹੈ। ਉਹ ਜਲੰਧਰ ਵਿਖੇ ਬਤੌਰ ਆਬਜ਼ਰਵਰ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਸ਼ਮੂਲੀਅਤ ਨਾਲ ਹੋਣ ਵਾਲੀ ਵਿਸ਼ਾਲ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਵਿਚ ਸ਼ਮੂਲੀਅਤ ਕਰਨ ਪੁੱਜੇ ਸਨ। ਸ੍ਰੀ ਸੋਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਪਾਰਟੀ ਵਰਕਰਾਂ ਦੀ ਸ਼ਮੂਲੀਅਤ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਲੜਦੀ ਆਈ ਹੈ। ਸੰਗਰੂਰ ਵਿਖੇ ਹੋਣ ਵਾਲੀ ਇਹ ਰੈਲੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਅਹਿਮ ਸਾਬਤ ਹੋਵੇਗੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ, ਸਾਬਕਾ ਵਿਧਾਇਕ ਅਤੇ ਦਿਹਾਤੀ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਅਤੇ ਸ਼ਹਿਰੀ ਪ੍ਰਧਾਨ ਰਜਿੰਦਰ ਸਿੰਘ ਬੇਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਚੌਧਰੀ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਅਵਤਾਰ ਸਿੰਘ ਜੂਨੀਅਰ, ਡਾ. ਨਵਜੋਤ ਸਿੰਘ ਦਹੀਆ, ਸੁਰਿੰਦਰ ਕੌਰ ਅਤੇ ਰਜਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ।