31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ‘ਗੁਰਬਾਣੀ ਇਸੁ ਜਗ ਮਹਿ ਚਾਨਣ’ ਸਾਲਾਨਾ ਸਮਾਗਮ ਅੱਜ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਅਤੇ ਅੰਮ੍ਰਿਤਸਰ ਦੇ 449ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ‘ਗੁਰਬਾਣੀ ਇਸੁ ਜਗ ਮਹਿ ਚਾਨਣ’ 1 ਨਵੰਬਰ ਨੂੰ ਵਿਰਸਾ ਵਿਹਾਰ ਗਾਂਧੀ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 01-11-2026
ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਅਤੇ ਅੰਮ੍ਰਿਤਸਰ ਦੇ 449ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ‘ਗੁਰਬਾਣੀ ਇਸੁ ਜਗ ਮਹਿ ਚਾਨਣ’ 1 ਨਵੰਬਰ ਨੂੰ ਵਿਰਸਾ ਵਿਹਾਰ ਗਾਂਧੀ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਆਤਮਜੀਤ ਸਿੰਘ ਬਸਰਾ, ਜਨ: ਸਕੱਤਰ ਪ੍ਰੋ: ਦਰਸ਼ਨ ਸਿੰਘ ਸੰਧੂ ਅਤੇ ਵਧੀਕ ਜਨ: ਸਕੱਤਰ ਸੁਰਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਦੌਰਾਨ ਸ਼ਾਮ 5 ਤੋਂ ਰਾਤ 8 ਵਜੇ ਤੱਕ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਤੇ ਮੇਅਰ ਸ: ਜਤਿੰਦਰ ਸਿੰਘ ਮੋਤੀ ਭਾਟੀਆ ਸਮਾਗਮ ਦੀ ਪ੍ਰਧਾਨਗੀ ਕਰਨਗੇ। ਪ੍ਰੋ: ਸੰਧੂ ਤੇ ਸ: ਸੋਹਲ ਨੇ ਦੱਸਿਆ ਕਿ ਸਮਾਗਮ ਦੌਰਾਨ ਹਰਿੰਦਰ ਸੋਹਲ ਦੀ ਨਿਰਦੇਸ਼ਨਾਂ ਹੇਠ ਸਵ: ਪ੍ਰਿੰ: ਜੇ. ਐੱਸ. ਬਾਵਾ ਰਚਿਤ ਨਾਟਕ ‘ਕਰਮੀ ਆਪੋ ਆਪਣੀ’ ਦਾ ਮੰਚਨ ਕੀਤਾ ਜਾਵੇਗਾ ਅਤੇ ਹੋਰ ਧਾਰਮਿਕ ਤੇ ਕਲਾ ਵੰਨਗੀਆਂ ਤੋਂ ਇਲਾਵਾ ਮੈਡੀਕਲ ਅਤੇ ਸਮਾਜ ਸੇਵਾ ਦੇ ਖੇਤਰਾਂ ਵਿਚ ਗੁਰੂ ਨਗਰੀ ਦਾ ਨਾਮ ਰੌਸ਼ਨ ਕਰਨ ਵਾਲੇ ਡਾ: ਅਵਤਾਰ ਸਿੰਘ ਮੁਖੀ ਅਮਨਦੀਪ ਹਸਪਤਾਲ ਸਮੂਹ ਨੂੰ ਵਿਸ਼ੇਸ਼ ਸੇਵਾ ਐਵਾਰਡ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਹਲਕਾ ਦੱਖਣੀ ਤੋਂ ਲਗਾਤਾਰ ਤੀਜੀ ਵਾਰ ਮਿਲੀ ਟਿਕਟ ਸਮਰਥਕਾਂ ’ਚ ਖੁਸ਼ੀ ਦੀ ਲਹਿਰ, ਭੰਗੜੇ... ਅਗਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਅਤੇ ਐਕਸਲਸਮ ਹਾਈ ਸਕੂਲ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ
Ad Position 24