ਪ੍ਰਧਾਨ ਧਾਮੀ ਤੇ ਹੋਰਨਾਂ ਵਲੋਂ ਮੈਂਬਰ ਬਲਦੇਵ ਸਿੰਘ ਚੂੰਘਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ
ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਅੱਧਾ ਦਿਨ ਰਹੇ ਬੰਦ
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਸਿੱਖ ਸੰਸਥਾ ਦੇ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਤੇ ਧਰਮ ਪ੍ਰਚਾਰ ਤੇ ਸਿੱਖੀ ਪ੍ਰਸਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ ।
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਸਿੱਖ ਸੰਸਥਾ ਦੇ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਤੇ ਧਰਮ ਪ੍ਰਚਾਰ ਤੇ ਸਿੱਖੀ ਪ੍ਰਸਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ । ਉਨ੍ਹਾਂਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਇਸੇ ਦੌਰਾਨ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰੱਖੇ ਗਏ। ਇਸ ਤੋਂ ਪਹਿਲਾਂ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ੋਕ ਸਭਾ ਕਰਕੇ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ. ਚੂੰਘਾਂ ਵਲੋਂ ਮੈਂਬਰ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਨਿਮਰ ਸੁਭਾਅ ਦੇ ਇਨਸਾਨ ਸਨ। ਉਨ੍ਹਾਂ ਦੇ ਚਲਾਣੇ ਨਾਲ ਪਰਿਵਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਵੱਡਾ ਘਾਟਾ ਪਿਆ ਹੈ। ਸ਼ੋਕ ਸਭਾ ਵਿਚ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਪ੍ਰਜਿੰਦਰ ਸਿੰਘ, ਜਗਦੀਸ਼ ਸਿੰਘ ਬੁੱਟਰ, ਸਤਵਿੰਦਰ ਸਿੰਘ ਫੂਲਪੁਰ, ਜਗਤਾਰ ਸਿੰਘ ਖੋਦੇਬੇਟ, ਰਾਜਪਾਲ ਸਿੰਘ ਵੇਰਕਾ, ਡਾ. ਰਾਜਵਿੰਦਰ ਸਿੰਘ ਜੋਗਾ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।