02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਇਨੋਵਾ ਅਤੇ ਆਟੋ ਦਰਮਿਆਨ ਹੋਈ ਟੱਕਰ ’ਚ ਇਕ ਲੜਕੀ ਦੀ ਮੌਤ, ਦੋ ਹੋਰ ਜ਼ਖ਼ਮੀ

ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਸਥਾਨਕ ਜੀ. ਟੀ.

Ad Position 21
No active advertisement
ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਸਥਾਨਕ ਜੀ. ਟੀ. ਰੋਡ ਵਿਖੇ ਤਾਰਾਵਾਲਾ ਪੁਲ ਨੇੜੇ ਰਾਤ ਦੇ ਸਮੇਂ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਇਕ ਮੁਟਿਆਰ ਦੀ ਮੌਤ ਹੋਣ ਤੇ ਦੋ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਇਤਲਾਹ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਥਾਣਾ ਮਕਬੂਲ ਪੁਲਿਸ ਦੀ ਇੰਚਾਰਜ਼ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਇਹ ਘਟਨਾ ਅਧੀ ਰਾਤ ਨੂੰ ਵਾਪਰੀ। ਉਨ੍ਹਾਂ ਦਸਿਆ ਕਿ ਰਾਜੇਵਾਲ ਚਰਚ ਤੋਂ ਮੱਥਾ ਟੇਕ ਕੇ ਇਕ ਆਟੋ ਰਾਹੀਂ 12 ਸਵਾਰੀਆਂ ਵਾਪਸ ਪਰਤ ਰਹੀਆਂ ਸਨ। ਜਿਉਂ ਹੀ ਆਟੋ ਤਾਰਾਂ ਵਾਲਾ ਪੁਲ ਦੇ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਵਿਚ ਸਵਾਰ 22 ਸਾਲਾ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਦੀ ਪਛਾਣ ਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਮਕਬੂਲਪੁਰਾ ਇਲਾਕੇ ਦੀ ਰਹਿਣ ਵਾਲੀ ਸੀ। ਇਸ ਤੋਂ ਇਲਾਵਾ ਦੋ ਹੋਰ ਵਿਅਕਤੀ ਇਸ ਹਾਦਸੇ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨੋਵਾ ਚਾਲਕ ਵਲੋਂ ਸ਼ਰਾਬ ਦੇ ਨਸ਼ੇ ਵਿਚ ਗੱਡੀ ਚਲਾਏ ਜਾਣ ਦਾ ਸ਼ੱਕ ਹੈ ਇਸ ਲਈ ਕਾਬੂ ਕੀਤੇ ਗਏ ਇਨੋਵਾ ਚਾਲਕ ਦਾ ਮੈਡੀਕਲ ਮੁਆਇਨਾ ਕਰਵਾਇਆ ਗਿਆ ਹੈ ਜਿਸ ਦੀ ਰਿਪੋਰਟ ਦੇ ਆਧਾਰ ’ਤੇ ਲੋੜੀਂਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਬੁਰਜੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪਾਕਿ-ਅਫ਼ਗਾਨਿਸਤਾਨ ਸਰਹੱਦ ’ਤੇ ਭਾਰੀ ਗੋਲੀਬਾਰੀ
Ad Position 24