02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਬੁਰਜੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ/ਚੇਤਨਪੁਰਾ, 1 ਨਵੰਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਨਾਨਕ ਨਾਮ ਜਹਾਜ਼, ਪਿੰਡ ਦਬੁਰਜੀ ਵਿਖੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਦੋ ਦਿਨ ਚੱਲੇ ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 02-11-2026
ਜਗਦੇਵ ਕਲਾਂ/ਚੇਤਨਪੁਰਾ, 1 ਨਵੰਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਨਾਨਕ ਨਾਮ ਜਹਾਜ਼, ਪਿੰਡ ਦਬੁਰਜੀ ਵਿਖੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਦੋ ਦਿਨ ਚੱਲੇ ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ 31 ਅਕਤੂਬਰ ਦੀ ਰਾਤ ਨੂੰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਗਿਆਨੀ ਭਗਵੰਤ ਸਿੰਘ ਸੂਰਵਿੰਡ ਦੇ ਕਵੀਸ਼ਰੀ ਜਥੇ, ਕਥਾਵਾਚਕ ਭਾਈ ਮਨਦੀਪ ਸਿੰਘ ਝੰਡੇਰ ਅਤੇ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਨੇ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ।1 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਖੁੱਲ੍ਹੇ ਪੰਡਾਲ ਵਿਚ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਗਿਆਨੀ ਕੇਵਲ ਸਿੰਘ ਮਹਿਤਾ, ਸੋਹੀ ਭਰਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਓਮ ਪ੍ਰੀਤ ਸਿੰਘ ਹਜ਼ੂਰੀ ਰਾਗੀ ਲੁਧਿਆਣੇ ਵਾਲੇ, ਬਾਬਾ ਤਰਨਜੀਤ ਸਿੰਘ ਖਾਲਸਾ ਨਿੱਕੇ ਘੁੰਮਣ ਅਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਸਮੇਤ ਹੋਰ ਨਾਮਵਰ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਅਤੇ ਉਨ੍ਹਾਂ ਵਲੋਂ ਸਮੁੱਚੀ ਮਨੁੱਖਤਾ ਨੂੰ ਦਿੱਤੀ ਸਰਬਸਾਂਝੀਵਾਲਤਾ ਦੀ ਸਿੱਖਿਆ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਪੂਰੀ ਤਰ੍ਹਾਂ ਸਾਰਥਕ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚ ਦੇ ਮਾਰਗ ’ਤੇ ਚੱਲਣ, ਇਮਾਨਦਾਰੀ ਨਾਲ ਕਿਰਤ ਕਰਨ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਆਪਣੀ ਕਮਾਈ ਵਿਚੋਂ ਦੂਜਿਆਂ ਨਾਲ ਵੰਡ ਕੇ ਛਕਣ ਦੀ ਪ੍ਰੇਰਣਾ ਦਿੰਦੀਆਂ ਹਨ । ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਢਾਡੀ ਜਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਪ੍ਰਭਜੀਤ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਬਾਬਾ ਬਲਜੀਤ ਸਿੰਘ ਕੰਦੋਵਾਲੀ, ਮੈਨੇਜਰ ਭਾਈ ਪਰਗਟ ਸਿੰਘ ਤੇੜਾ, ਭਾਈ ਅਰਸ਼ਦੀਪ ਸਿੰਘ ਪ੍ਰਧਾਨ ਗੁਰਦੁਆਰਾ ਨਾਨਕ ਨਾਮ ਜਹਾਜ਼, ਬਾਬਾ ਅਵਤਾਰ ਸਿੰਘ, ਭਾਈ ਮਨਿੰਦਰ ਸਿੰਘ ਦਬੁਰਜੀ, ਜਗਬੀਰ ਸਿੰਘ ਗਿੱਲ ਜਗਦੇਵ ਕਲਾਂ, ਸਰਪੰਚ ਗੁਰਭੇਜ ਸਿੰਘ ਦਬੁਰਜੀ, ਝਿਰਮਲ ਸਿੰਘ ਮਾਛੀਨੰਗਲ, ਮੱਖਣ ਸਿੰਘ ਸਰਪੰਚ ਮਾਛੀਨੰਗਲ, ਗੁਰਮੁੱਖ ਸਿੰਘ ਭੱਟੀ, ਭਾਈ ਮਨਜੀਤ ਸਿੰਘ ਫੌਜੀ ਜਗਦੇਵ ਕਲਾਂ, ਭਾਈ ਦਰਸ਼ਨ ਸਿੰਘ ਅੰਮ੍ਰਿਤਸਰ, ਭਾਈ ਨੇਤਰ ਸਿੰਘ, ਭਾਈ ਬਲਜਿੰਦਰ ਸਿੰਘ, ਇੰਦਰਜੀਤ ਸਿੰਘ ਬੰਬ ਜਗਦੇਵ ਕਲਾਂ, ਬਾਬਾ ਦਲੇਰ ਸਿੰਘ, ਗੁਰਜੀਤ ਸਿੰਘ ਚੇਤਨਪੁਰਾ, ਡਾ. ਇਕਬਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਜੰਡਿਆਲਾ ਦੇ ਪਿੰਡ ਖਾਨਕੋਟ ’ਚ ਬੀਬੀਆਂ ਨੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਜਿਤਾਉਣ ਦਾ ਲਿਆ ਸੰਕਲਪ ਅਗਲੀ ਖ਼ਬਰ ਇਨੋਵਾ ਅਤੇ ਆਟੋ ਦਰਮਿਆਨ ਹੋਈ ਟੱਕਰ ’ਚ ਇਕ ਲੜਕੀ ਦੀ ਮੌਤ, ਦੋ ਹੋਰ ਜ਼ਖ਼ਮੀ
Ad Position 24