02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੱਤੀ ਬਾਬਾ ਜੀਵਨ ਸਿੰਘ ਵਿਖੇ ਬਿਜਲੀ ਦੇ ਖੰਭੇ ’ਤੇ ਲੱਗਿਆ ਜੰਗਾਲ ਨਾਲ ਗਲਿਆ ਮੀਟਰ ਬਾਕਸ ਬਣਿਆ ਖ਼ਤਰੇ ਦੀ ਘੰਟੀ

ਸੁਲਤਾਨਵਿੰਡ, 1 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਇਲਾਕੇ ਪੱਤੀ ਬਾਬਾ ਜੀਵਨ ਸਿੰਘ ਵਿਖੇ ਬਿਜਲੀ ਦੇ ਖੰਭੇ ਉੱਪਰ ਲੱਗਿਆ ਜੰਗਾਲ ਕਾਰਨ ਬੁਰੀ ਤਰ੍ਹਾਂ ਗਲ-ਸੜ ਚੁੱਕਿਆ ਮੀਟਰ ਬਾਕਸ ਇਲਾਕਾ ਵਾਸੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੀਟਰ ਬਾਕਸ ਦੀ ਖਸਤਾ ਹਾਲਤ ਅਤੇ ਇਸ ਵਿਚੋਂ ਨਿਕਲਣ ਵਾਲੀਆਂ ਚਿੰਗਿਆੜੀਆਂ ਕਾਰਨ ਕਿਸੇ ਵੇਲੇ ਵੀ ਵੱਡਾ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਹੈ, ਪਰ ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਅਜੇ ਤੱਕ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

Ad Position 21
No active advertisement
ਪੱਤੀ ਬਾਬਾ ਜੀਵਨ ਸਿੰਘ ਵਿਖੇ ਬਿਜਲੀ ਦੇ ਖੰਭੇ ਤੇ ਲਟਕ ਰਿਹਾ ਗਲਿਆ ਮੀਟਰ ਬਾਕਸ। ਤਸਵੀਰ : ਗੁਰਨਾਮ ਸਿੰਘ ਬੁੱਟਰ 02-11-2026
ਸੁਲਤਾਨਵਿੰਡ, 1 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਇਲਾਕੇ ਪੱਤੀ ਬਾਬਾ ਜੀਵਨ ਸਿੰਘ ਵਿਖੇ ਬਿਜਲੀ ਦੇ ਖੰਭੇ ਉੱਪਰ ਲੱਗਿਆ ਜੰਗਾਲ ਕਾਰਨ ਬੁਰੀ ਤਰ੍ਹਾਂ ਗਲ-ਸੜ ਚੁੱਕਿਆ ਮੀਟਰ ਬਾਕਸ ਇਲਾਕਾ ਵਾਸੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੀਟਰ ਬਾਕਸ ਦੀ ਖਸਤਾ ਹਾਲਤ ਅਤੇ ਇਸ ਵਿਚੋਂ ਨਿਕਲਣ ਵਾਲੀਆਂ ਚਿੰਗਿਆੜੀਆਂ ਕਾਰਨ ਕਿਸੇ ਵੇਲੇ ਵੀ ਵੱਡਾ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਹੈ, ਪਰ ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਅਜੇ ਤੱਕ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਉਕਤ ਮੀਟਰ ਬਾਕਸ ਕਾਫ਼ੀ ਸਮੇਂ ਤੋਂ ਜੰਗਾਲ ਲੱਗਣ ਕਾਰਨ ਗਲ-ਸੜ ਚੁੱਕਿਆ ਹੈ ਅਤੇ ਇਸ ਦੀ ਹਾਲਤ ਦਿਨੋਂ-ਦਿਨ ਹੋਰ ਖ਼ਰਾਬ ਹੁੰਦੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਚਿੰਤਾ ਜ਼ਾਹਰ ਕਰਨ ਦੇ ਬਾਵਜੂਦ ਬਿਜਲੀ ਵਿਭਾਗ ਦਾ ਕੋਈ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਜਾਂਚ ਕਰਨ ਲਈ ਨਹੀਂ ਆਇਆ। ਉਨ੍ਹਾਂ ਕਿਹਾ ਕਿ ਖੰਭੇ ਦੇ ਆਲੇ-ਦੁਆਲੇ ਛੋਟੇ-ਛੋਟੇ ਬੱਚੇ ਅਕਸਰ ਖੇਡਦੇ ਰਹਿੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਮਾਪੇ ਵੀ ਚਿੰਤਤ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਇਸ ਮੀਟਰ ਬਾਕਸ ਵਿਚੋਂ ਚਿੰਗਿਆੜੀਆਂ ਨਿਕਲਦੀਆਂ ਦੇਖੀਆਂ ਗਈਆਂ ਹਨ, ਜਿਸ ਕਾਰਨ ਇਲਾਕੇ ਵਿੱਚ ਹਮੇਸ਼ਾ ਕਿਸੇ ਅਣਸੁਖਾਵੀਂ ਘਟਨਾ ਦਾ ਡਰ ਬਣਿਆ ਰਹਿੰਦਾ ਹੈ। ਜੇਕਰ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਬਿਜਲੀ ਦੇ ਕਰੰਟ ਜਾਂ ਸ਼ਾਰਟ ਸਰਕਟ ਕਾਰਨ ਕਿਸੇ ਵਿਅਕਤੀ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਮੌਕੇ ਸਮੂਹ ਇਲਾਕਾ ਵਾਸੀਆਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਪੱਤੀ ਬਾਬਾ ਜੀਵਨ ਸਿੰਘ ਵਿਖੇ ਲੱਗੇ ਇਸ ਖਸਤਾ ਹਾਲਤ ਮੀਟਰ ਬਾਕਸ ਦਾ ਤੁਰੰਤ ਨਿਰੀਖਣ ਕਰਵਾਇਆ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਤੇਵਾਲ ਵਿਖੇ ਕੁਦਰਤੀ ਖੇਤੀ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਕਬੱਡੀ ਟੂਰਨਾਮੈਂਟ
Ad Position 24