02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਸੇਵਾ-ਮੁਕਤ ਹੋਏ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 1 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਿਖੇ ਸੇਵਾਵਾਂ ਨਿਭਾਅ ਰਹੇ ਸ. ਰਛਪਾਲ ਸਿੰਘ ਜੇ.

Ad Position 21
No active advertisement
ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਿਖੇ ਸੇਵਾਵਾਂ ਨਿਭਾਅ ਰਹੇ ਸ. ਰਛਪਾਲ ਸਿੰਘ ਜੇ.ਈ ਅਤੇ ਗੁਰਸੇਵਕ ਸਿੰਘ ਕਲਰਕ ਨੂੰ ਅੱਜ ਸੇਵਾ-ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹੋਰ ਅਧਿਕਾਰੀਆਂ ਵਲੋਂ ਸਿਰੋਪਾਓ, ਸ੍ਰੀ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਕੱਤਰ ਕਾਹਲਵਾਂ ਨੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ਿੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਉਨ੍ਹਾਂ ਸੇਵਾ ਮੁਕਤ ਮੁਲਾਜ਼ਮਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਐਕਸੀਅਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਪੁਨੀਤ ਸਿੰਘ, ਸੁਪਰਵਾਈਜ਼ਰ ਸੁਰਜੀਤ ਸਿੰਘ ਰਾਣਾ, ਮਿਲਖਾ ਸਿੰਘ ਅਤੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਸੜਕ ਘੁਟਾਲੇ ਦੀ ਉੱਚ ਪੱਧਰੀ ਜਾਂਚ ਹੋਵੇ- ਸਲਿਲ ਕਪੂਰ ਅਗਲੀ ਖ਼ਬਰ ਪਿੰਡ ਮੱਤੇਵਾਲ ਵਿਖੇ ਕੁਦਰਤੀ ਖੇਤੀ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24