02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰੋਟਰੀ ਕਲੱਬ ਆਸਥਾ ਨੇ ਜ਼ਿਲ੍ਹੇ ਦੇ ਤਿੰਨ ਸਕੂਲਾਂ ’ਚ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਅਤੇ ਸਟੇਸ਼ਨਰੀ

ਅੰਮ੍ਰਿਤਸਰ, 1 ਨਵੰਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਆਸਥਾ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਵਿਸ਼ੇਸ਼ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ। ਸ਼ਹੀਦ ਢੀਂਗਰਾ ਦੀ ਤਸਵੀਰ ਨਾਲ ਸਜੀਆਂ ਨੋਟ-ਬੁੱਕਾਂ ਵੰਡਦੇ ਹੋਏ ਬੱਚਿਆਂ ਨੂੰ ਸ਼ਹੀਦ ਦੀ ਜੀਵਨੀ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਦਾ ਇਤਿਹਾਸ ਦੱਸਿਆ।

Ad Position 21
No active advertisement
ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਆਸਥਾ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਵਿਸ਼ੇਸ਼ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ। ਸ਼ਹੀਦ ਢੀਂਗਰਾ ਦੀ ਤਸਵੀਰ ਨਾਲ ਸਜੀਆਂ ਨੋਟ-ਬੁੱਕਾਂ ਵੰਡਦੇ ਹੋਏ ਬੱਚਿਆਂ ਨੂੰ ਸ਼ਹੀਦ ਦੀ ਜੀਵਨੀ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਦਾ ਇਤਿਹਾਸ ਦੱਸਿਆ। ਕਲੱਬ ਦੇ ਪ੍ਰਧਾਨ ਅਸ਼ੋਕ ਸ਼ਰਮਾ ਅਤੇ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ’ਚ ਪ੍ਰੋਜੈਕਟ ਚੇਅਰਮੈਨ ਬਲਦੇਵ ਸਿੰਘ ਸੰਧੂ ਟੀਮ ਸਮੇਤ ਮੱਲੂਨੰਗਲ, ਲੋਹਾਰਕਾ ਕਲਾਂ ਅਤੇ ਅਦਲੀਵਾਲ ਦੇ ਸਰਕਾਰੀ ਸਕੂਲਾਂ ’ਚ ਪਹੁੰਚੇ। ਸਕੂਲ ਮੁਖੀਆਂ ਮੈਡਮ ਸੁਨੀਤਾ ਭਗਤ, ਮਨਬੀਰ ਕੌਰ ਅਤੇ ਮਨਪ੍ਰੀਤ ਸਿੰਘ ਨੇ ਕਲੱਬ ਦੀ ਟੀਮ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ। ਕਲੱਬ ਦੇ ਬੁਲਾਰੇ ਅਸ਼ਵਨੀ ਅਵਸਥੀ ਅਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਟਰੀ ਕਲੱਬ ਆਸਥਾ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਸਿੱਖਿਆ ਅਤੇ ਸਿਹਤ ਖੇਤਰ ’ਚ ਵਿਸ਼ੇਸ਼ ਪ੍ਰੋਜੈਕਟ ਚਲਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਲੱਬ ਇਸ ਸਮੇਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਪ੍ਰੋਜੈਕਟ ਚਲ ਰਿਹਾ ਹੈ। ਜਦਕਿ ਇਸ ਤੋਂ ਪਹਿਲਾਂ ਕਲੱਬ ਨੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਪ੍ਰੋਜੈਕਟ ਚਲਾਏ ਸਨ। ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ, ਡਾ: ਗਗਨਦੀਪ ਸਿੰਘ, ਜਤਿੰਦਰ ਸਿੰਘ ਪੱਪੂ, ਅਮਨ ਸ਼ਰਮਾ ਅਤੇ ਹਰਦੇਸ ਦਵੇਸਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਰੀਬ ਅਤੇ ਲਾਚਾਰ ਮਰੀਜ਼ਾਂ ਦੀ ਸੇਵਾ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ-ਓ.ਪੀ. ਸੋਨੀ ਅਗਲੀ ਖ਼ਬਰ ਅੰਮ੍ਰਿਤਸਰ ਦੇ ਸੜਕ ਘੁਟਾਲੇ ਦੀ ਉੱਚ ਪੱਧਰੀ ਜਾਂਚ ਹੋਵੇ- ਸਲਿਲ ਕਪੂਰ
Ad Position 24