02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗਰੀਬ ਅਤੇ ਲਾਚਾਰ ਮਰੀਜ਼ਾਂ ਦੀ ਸੇਵਾ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ-ਓ.ਪੀ. ਸੋਨੀ

ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਪੀਪਲਜ਼ ਵੈਲਫੇਅਰ ਸੁਸਾਇਟੀ ਵਲੋਂ ਕਟੜਾ ਮੋਤੀ ਰਾਮ, ਅੰਦਰੂਨ ਹਾਥੀ ਗੇਟ ਸਥਿਤ ਸੁਸਾਇਟੀ ਦੇ ਦਫ਼ਤਰ ਅਤੇ ਹਸਪਤਾਲ ਵਿਖੇ 1050ਵਾਂ ਮੁਫ਼ਤ ਮੈਡੀਕਲ ਅਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਕੁੰਵਰ ਰਾਜਿੰਦਰ ਸਿੰਘ ਅਤੇ ਸਮੁੱਚੀ ਟੀਮ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸ੍ਰੀ ਓ.

Ad Position 21
No active advertisement
ਪੀਪਲਜ਼ ਵੈਲਫੇਅਰ ਸੁਸਾਇਟੀ ਵਲੋਂ ਕਟੜਾ ਮੋਤੀ ਰਾਮ ਵਿਖੇ ਲਗਾਏ ਕੈਂਪ ਦਾ ਉਦਘਾਟਨ ਕਰਦੇ ਹੋਏ ਓ. ਪੀ. ਸੋਨੀ ਨਾਲ ਵਿਕਾਸ ਸੋਨੀ, ਕੁੰਵਰ ਰਾਜਿੰਦਰ ਸਿੰਘ, ਪ੍ਰਮੋਦ ਭਾਟੀਆ ਅਤੇ ਹੋਰ। ਤਸਵੀਰ : ਹਰਜੀਤ ਸਿੰਘ 02-11-2026
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਪੀਪਲਜ਼ ਵੈਲਫੇਅਰ ਸੁਸਾਇਟੀ ਵਲੋਂ ਕਟੜਾ ਮੋਤੀ ਰਾਮ, ਅੰਦਰੂਨ ਹਾਥੀ ਗੇਟ ਸਥਿਤ ਸੁਸਾਇਟੀ ਦੇ ਦਫ਼ਤਰ ਅਤੇ ਹਸਪਤਾਲ ਵਿਖੇ 1050ਵਾਂ ਮੁਫ਼ਤ ਮੈਡੀਕਲ ਅਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਕੁੰਵਰ ਰਾਜਿੰਦਰ ਸਿੰਘ ਅਤੇ ਸਮੁੱਚੀ ਟੀਮ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਆਗੂ ਅਤੇ ਕੌਂਸਲਰ ਵਿਕਾਸ ਸੋਨੀ, ਸਪੋਰਟਸ ਸੈੱਲ ਦੇ ਚੇਅਰਮੈਨ ਪ੍ਰਮੋਦ ਭਾਟੀਆ ਅਤੇ ਸੀਨੀ: ਆਗੂ ਜੋਗਿੰਦਰ ਸਿੰਘ ਜੱਜ ਵੀ ਮੌਜੂਦ ਸਨ। ਇਸ ਕੈਂਪ ਦੌਰਾਨ ਲਗਭਗ 350 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ। ਇਸ ਤੋਂ ਇਲਾਵਾ ਫਿਜ਼ੀਓਥੈਰੇਪੀ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਦੀਆਂ ਮੁਫ਼ਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ।ਇਸ ਮੌਕੇ ਸ੍ਰੀ ਓ.ਪੀ. ਸੋਨੀ ਨੇ ਪੀਪਲਜ਼ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਕੁੰਵਰ ਰਾਜਿੰਦਰ ਸਿੰਘ, ਪ੍ਰਮੋਦ ਭਾਟੀਆ ਅਤੇ ਸਮੁੱਚੀ ਟੀਮ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਰੀਬ, ਬੇਸਹਾਰਾ ਅਤੇ ਲਾਚਾਰ ਮਰੀਜ਼ਾਂ ਦੀ ਸੇਵਾ ਕਰਨਾ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ। ਸੁਸਾਇਟੀ ਲੰਬੇ ਸਮੇਂ ਤੋਂ ਲਗਾਤਾਰ ਅਜਿਹੇ ਉਪਰਾਲੇ ਕਰਕੇ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ‘ਚ ਸਾਰਿਆਂ ਨੂੰ ਮਿਲਜੁਲ ਕੇ ਮੈਡੀਕਲ ਕੈਂਪ ਲਗਾਉਣ ਅਤੇ ਹੋਰ ਸਮਾਜ ਸੇਵੀ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਜਿਹੇ ਉਪਰਾਲੇ ਨਾ ਸਿਰਫ਼ ਲੋੜਵੰਦਾਂ ਨੂੰ ਸਹਾਰਾ ਦਿੰਦੇ ਹਨ, ਸਗੋਂ ਸਮਾਜ ਵਿਚ ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਕੁੰਵਰ ਰਾਜਿੰਦਰ ਸਿੰਘ ਨੇ ਮੁੱਖ ਮਹਿਮਾਨ ਓ.ਪੀ. ਸੋਨੀ ਅਤੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਯਤਨ ਰਹਿੰਦਾ ਹੈ ਕਿ ਵੱਧ ਤੋਂ ਵੱਧ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਵੇ। ਸਪੋਰਟਸ ਸੈੱਲ ਦੇ ਚੇਅਰਮੈਨ ਪ੍ਰਮੋਦ ਭਾਟੀਆ ਨੇ ਕਿਹਾ ਕਿ ਉਹ ਪੀਪਲਜ਼ ਵੈਲਫੇਅਰ ਸੁਸਾਇਟੀ ਦੇ ਸਮਾਜ ਸੇਵਾ ਦੇ ਕਾਰਜਾਂ ਵਿਚ ਹਮੇਸ਼ਾ ਆਪਣਾ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਡਾਕਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਓ.ਪੀ. ਸੋਨੀ, ਵਿਕਾਸ ਸੋਨੀ ਅਤੇ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਕੁੰਵਰ ਰਾਜਿੰਦਰ ਸਿੰਘ ਵਲੋਂ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੀਪਕ ਪਸਰੀਚਾ, ਪੰਕਜ ਮਹਾਜਨ (ਐੱਲ.ਆਈ.ਸੀ. ਅਧਿਕਾਰੀ), ਵਿਨੋਦ ਧਵਨ, ਯੁੱਧਵੀਰ ਪੁਰੀ ਬਾਬੂ, ਰਵਿੰਦਰ ਖੰਨਾ, ਮਾ: ਦਿਨੇਸ਼, ਵਿਪਿਨ ਕਪੂਰ, ਵਿਜੇ ਮਹਿਰਾ, ਕੁਲਦੀਪ ਸਿੰਘ ਕਾਕਾ, ਜਗਦੀਸ਼ ਕਾਲੜਾ, ਵਿਕਾਸ ਬੇਰੀ, ਨਰਿੰਦਰ ਕਪੂਰ, ਸੰਜੀਵ ਸ਼ਰਮਾ, ਕਮਲ ਉਮਟ, ਸੁਨੀਲ ਕੁਮਾਰ, ਮੈਡਮ ਰਜਨੀ, ਮੈਡਮ ਸੀਮਾ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਦਿੱਲੀ ਰੈਲੀ ਨਾਲ ਕਾਂਗਰਸ ਨੇ ਸਿੱਖਾਂ ਦੇ 1984 ਕਤਲੇਆਮ ਦੇ ਜ਼ਖ਼ਮ ਮੁੜ ਕੁਰੇਦੇ- ਸਲਿਲ ਕਪੂਰ ਅਗਲੀ ਖ਼ਬਰ ਰੋਟਰੀ ਕਲੱਬ ਆਸਥਾ ਨੇ ਜ਼ਿਲ੍ਹੇ ਦੇ ਤਿੰਨ ਸਕੂਲਾਂ ’ਚ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਅਤੇ ਸਟੇਸ਼ਨਰੀ
Ad Position 24