10 ਜਨਵਰੀ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ- ਪ੍ਰਧਾਨ ਜਸਵੰਤ ਸਿੰਘ
ਅੰਮ੍ਰਿਤਸਰ, 1 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਅਤੇ ਗੁਰਪੁਰਬ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਰੇਲਵੇ ਕਾਲੋਨੀ ਬੀ- ਬਲਾਕ ਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਚੇਅਰਮੈਨ ਡਾ. ਇੰਦਰਪਾਲ ਸਿੰਘ ਪਸਰੀਚਾ ਅਤੇ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਦਮਦਮੀ ਟਕਸਾਲ ) ਦੇ ਮੁੱਖੀ ਬਾਬਾ ਨਿਰਵੈਰ ਸਿੰਘ ਦੀ ਦੇਖ- ਰੇਖ ਹੇਠਾਂ ਹੋਈ।
ਅੰਮ੍ਰਿਤਸਰ, 1 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਅਤੇ ਗੁਰਪੁਰਬ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਰੇਲਵੇ ਕਾਲੋਨੀ ਬੀ- ਬਲਾਕ ਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਚੇਅਰਮੈਨ ਡਾ. ਇੰਦਰਪਾਲ ਸਿੰਘ ਪਸਰੀਚਾ ਅਤੇ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਦਮਦਮੀ ਟਕਸਾਲ ) ਦੇ ਮੁੱਖੀ ਬਾਬਾ ਨਿਰਵੈਰ ਸਿੰਘ ਦੀ ਦੇਖ- ਰੇਖ ਹੇਠਾਂ ਹੋਈ। ਮੀਟਿੰਗ ਦੀ ਇਕੱਤਰਤਾ ’ਚ 10 ਜਨਵਰੀ 2027 ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ, ਕੀਰਤਨ ਦਰਬਾਰ, ਗੁਰਬਾਣੀ ਕੰਠ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਉਣ ਸੰਬੰਧੀ ਵਿਚਾਰ- ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਜਪੁਜੀ ਸਾਹਿਬ ਦੇ ਪਾਠ ਅਤੇ ਮੂਲ ਮੰਤਰ ਦੇ ਜਾਪ ਕੀਤੇ ਗਏ। ਉਪਰੰਤ ਸੁਸਾਇਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਪ੍ਰਧਾਨ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਾਲ ਕਿਸੇ ਕਾਰਨ ਪ੍ਰਭਾਤ ਫੇਰੀਆਂ ਮੁਲਤਵੀ ਕੀਤੀਆਂ ਗਈਆਂ ਹਨ। ਅਤੇ ਅਗਲੇ ਸਾਲ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਵੱਡੇ ਪੱਧਰ ’ਤੇ ਨਗਰ ਕੀਰਤਨ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਸੁਸਾਇਟੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਨੇ ਕਿਹਾ ਕਿ 8 ਜਨਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, 9 ਜਨਵਰੀ ਦਿਨ ਸ਼ਨੀਵਾਰ ਨੂੰ 5 ਤੋਂ 12 ਸਾਲ ਤੱਕ ਛੋਟੇ ਬੱਚਿਆ ’ਚ ਗੁਰਬਾਣੀ ਕੰਠ ਮੁਕਾਬਲਾ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ, ਅਤੇ 10 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਜਨਰਲ ਸਕੱਤਰ ਸਤਨਾਮ ਸਿੰਘ, ਕਨਵੀਨਰ ਕੁਲਵਿੰਦਰ ਸਿੰਘ ਬੰਟੀ, ਸਹਾਇਕ ਕੈਸ਼ੀਅਰ ਕਿਰਨ ਕੁਮਾਰ ਕੇਕੇ, ਕਸ਼ਮੀਰ ਸਿੰਘ ਕੋਟ ਖ਼ਾਲਸਾ, ਗੁਰਿੰਦਰਜੀਤ ਸਿੰਘ ਮਠਾਰੂ, ਡਾ. ਦੀਪਕ ਗੁਪਤਾ, ਦਵਿੰਦਰ ਸਿੰਘ ਕਾਕਾ, ਅਮਨਦੀਪ ਸਿੰਘ ਮੰਨਾ , ਜਸਬੀਰ ਸਿੰਘ ਨੀਟੂ, ਗਗਨ ਮਾਸਟਰ, ਪ੍ਰਿੰਸ ਪਾਲ ਭਗਤ, ਪਵਨ ਕੁਮਾਰ ਸੋਨੀ, ਰਾਕੇਸ਼ ਕੁਮਾਰ ਮੋਨੂੰ, ਹਰਚਰਨ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ ।