ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ
ਅੰਮ੍ਰਿਤਸਰ, 1 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਜੀ. ਆਰ.
ਅੰਮ੍ਰਿਤਸਰ, 1 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਜੀ. ਆਰ. ਪੀ. ਅੰਮ੍ਰਿਤਸਰ ਵਲੋਂ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਤਿਉਹਾਰਾਂ ਦੇ ਮੱਦੇਨਜ਼ਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਅੱਜ ਰੇਲਵੇ ਸਟੇਸ਼ਨ ’ਤੇ ਥਾਣਾ ਮੁਖੀ ਐਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ’ਚ ਵੱਖ-ਵੱਖ ਥਾਂਵਾਂ ’ ਤੇ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਮਜਬੂਤ ਕਰਨ ਲਈ ਰੇਲਵੇ ਸਟੇਸ਼ਨ ਤੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ, ਰੇਲਗੱਡੀਆਂ, ਸੁਰੱਖਿਆ ਗੇਟਾਂ, ਪਾਰਕਿੰਗ, ਉਡੀਕ ਘਰ ਅਤੇ ਯਾਤਰੀਆਂ ਦਾ ਸਾਮਾਨ ਚੈੱਕ ਕਰਨ ਲਈ ਲੱਗੀ ਹੋਈ ਐਕਸਰੇ ਮਸ਼ੀਨ ਦਾ ਵੀ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨੂੰ ਸੁਰੱਖਿਆ ਸੰਬੰਧੀ ਪ੍ਰਭਾਵਸ਼ੀਲਤਾ ਨਾਲ ਡਿਊਟੀ ਕਰਨ ਲਈ ਕਿਹਾ। ਥਾਣਾ ਮੁਖੀ ਐਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਯਾਤਰੀਆਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ ਪਾਸ ਕਿਸੇ ਸ਼ੱਕੀ ਵਸਤੂ ਦਿਖਾਈ ਦੇਣ ਜਾਂ ਕਿਸੇ ਮੁਸ਼ਕਲ ਦੀ ਸਥਿਤੀ ’ਚ ਪੁਲਿਸ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਚੁੱਕ ਕੇ ਸਥਿਤੀ ਤੇ ਤੁਰੰਤ ਕਾਬੂ ਪਾਇਆ ਜਾ ਸਕੇ।