02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਅੰਤਰ-ਸੀ.ਕੇ.ਡੀ. ਸਕੂਲ ਸ਼ਬਦ ਗਾਇਨ ਫਾਈਨਲ ਮੁਕਾਬਲੇ

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸਕੂਲਾਂ ਦੇ ਅੰਤਰ -ਸੀ. ਕੇ.

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਸਕੂਲਾਂ ਦੇ ਅੰਤਰ -ਸੀ.ਕੇ.ਡੀ. ਸਕੂਲ ਸ਼ਬਦ ਗਾਇਨ ਮੁਕਾਬਲਿਆਂ ਦੌਰਾਨ ਅੱਜ ਇਥੇ ਕਰਵਾਏ ਗਏ ਫਾਈਨਲ ਮੁਕਾਬਲਿਆਂ ’ਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜੀ.ਟੀ. ਰੋਡ ਬ੍ਰਾਂਚ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਭਾਈ ਮਰਦਾਨਾ ਜੀ ਰਨਿੰਗ ਟਰਾਫੀ ਜਿੱਤ ਕੇ ਸਕੂਲ ਦਾ ਨਾਮ ਹੋਰ ਰੌਸ਼ਨ ਕੀਤਾ। ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਰਵਾਏ ਮੁਕਾਬਲਿਆਂ ਦੀ ਸ਼ੁਰੂਆਤ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਹਾਜਰ ਸੰਗਤਾਂ ਨੇ ਵਿਦਿਆਰਥੀਆਂ ਵਲੋਂ ਮੁਕਬਾਲੇ ਦੌਰਾਨ ਕੀਤੇ ਗਏ ਰਸਭਿੰਨੇ ਸ਼ਬਦ ਕੀਰਤਨ ਦਾ ਬਹੁਤ ਅਨੰਦ ਮਾਣਿਆ। ਇਸ ਮੌਕੇ ਵਿਸੇਸ਼ ਤੌਰ ’ਤੇ ਪੁੱਜੇ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਨੇ ਕਿਹਾ ਕਿ ਦੀਵਾਨ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ ਮੁਕਾਬਲੇ ਕਰਵਾਏ ਗਏ ਹਨ। ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਅਤੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੇ ਕਿਹਾ ਕਿ ਕੀਰਤਨ ਗਾਇਨ ਦੇ ਅਭਿਆਸ ਨਾਲ ਬੱਚਿਆਂ ਦਾ ਗੁਰਬਾਣੀ ਪ੍ਰਤੀ ਪ੍ਰੇਮ, ਆਦਰ ਅਤੇ ਸ਼ਰਧਾ ਵੱਧਦੀ ਹੈ। ਐਡੀ.ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ/ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਅਤੇ ਨਿਰਧਾਰਿਤ ਰਾਗਾਂ ਵਿਚ ਕਰਵਾਏ ਗਏ ਸ਼ਬਦ ਕੀਰਤਨ ਮੁਕਾਬਲਿਆਂ ਤਹਿਤ ਦੀਵਾਨ ਸਕੂਲਾਂ ਨੂੰ ਅੰਮ੍ਰਿਤਸਰ, ਤਰਨਤਾਰਨ, ਅਜਨਾਲਾ ਅਤੇ ਹੁਸ਼ਿਆਰਪੁਰ ਜ਼ੋਨਾਂ ਵਿਚ ਵੰਡ ਕੇ ਹਰੇਕ ਜ਼ੋਨ ਵਿਚੋਂ ਤਿੰਨ ਟੀਮਾਂ ਜੇਤੂ ਰਹੀਆਂ ਸਨ। ਇਸ ਤਰ੍ਹਾਂ ਕੁੱਲ 12 ਟੀਮਾਂ ਦਾ ਵੱਡੇ ਪੱਧਰ ’ਤੇ ਫਾਈਨਲ ਕੀਰਤਨ ਗਾਇਨ ਮੁਕਾਬਲਾ ਕਰਵਾਇਆ ਗਿਆ ਹੈ। ਧਰਮ ਪ੍ਰਚਾਰ ਕਮੇਟੀ ਮੈਂਬਰ ਹਰਮਨਜੀਤ ਸਿੰਘ ਨੇ ਜੱਜ ਸਾਹਿਬਾਨ ਵਲੋਂ ਮੁਕਾਬਲਿਆਂ ਦੇ ਤਿਆਰ ਕੀਤੇ ਗਏ ਨਤੀਜਿਆਂ ਦਾ ਐਲਾਨ ਕੀਤਾ, ਜਿਸ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ, ਜੀ.ਟੀ. ਰੋਡ ਨੇ ਪਹਿਲਾ ਸਥਾਨ ਹਾਸਿਲ ਕਰਕੇ ਭਾਈ ਮਰਦਾਨਾ ਜੀ ਰਨਿੰਗ ਟਰਾਫੀ ’ਤੇ ਮੱਲ ਮਾਰੀ। ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰਡਰੀ ਪਬਲਿਕ ਸਕੂਲ ਤਰਨਤਾਰਨ ਨੇ ਦੂਸਰਾ ਅਤੇ ਬਸੰਤ ਐਵੀਨਿਊ ਬ੍ਰਾਂਚ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਡੁੱਗਰੀ ਰੋਡ, ਲੁਧਿਆਣਾ ਨੂੰ ਹੌਸਲਾ ਅਫ਼ਜਾਈ ਇਨਾਮ ਦਿੱਤਾ ਗਿਆ ਅਤੇ ਬਸੰਤ ਐਵੀਨਿਊ ਸਕੂਲ ਟੀਮ ਦੇ ਤਬਲਾ ਵਾਦਕ, ਹਰਿਗੋਬਿੰਦਪੁਰ ਸਾਹਿਬ ਸਕੂਲ ਦੇ ਤਾਊਸ ਵਾਦਕ ਅਤੇ ਜੀ.ਟੀ.ਰੋਡ ਸਕੂਲ ਦੇ ਦੋਵੇਂ ਤਬਲਾ ਅਤੇ ਤਾਊਸ ਵਾਦਕਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤੇ ਗਏ। ਜੱਜ ਸਾਹਿਬਾਨ ਦੀ ਜ਼ਿੰਮੇਵਾਰੀ ਡਾ. ਰਾਜੇਸ਼ ਕੁਮਾਰ (ਸੰਗੀਤ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ), ਪ੍ਰੋ. ਜਗਰੂਪ ਸਿੰਘ ਰੂਪ ਖਾਲਸਾ ਹਜ਼ੂਰੀ ਰਾਗੀ, ਪ੍ਰੋ. ਰੋਹਿਤਾਸ਼ਵ ਬਾਲੀ ਵਲੋਂ ਨਿਭਾਈ ਗਈ ਅਤੇ ਸਟੇਜ਼ ਦਾ ਸੰਚਾਲਨ ਬੀਬੀ ਪ੍ਰਭਜੋਤ ਕੌਰ ਬਟਾਲਾ ਵਲੋਂ ਕੀਤਾ ਗਿਆ। ਇਸ ਮੌਕੇ ਦੀਵਾਨ ਦੇ ਪ੍ਰਧਾਨ ਤੇ ਹੋਰ ਆਗੂਆਂ ਤੋਂ ਇਲਾਵਾ ਜਸਪਾਲ ਸਿੰਘ ਢਿੱਲੋਂ, ਡਾ. ਆਤਮਜੀਤ ਸਿੰਘ ਬਸਰਾ, ਹਰਵਿੰਦਰ ਪਾਲ ਸਿੰਘ ਚੁੱਘ, ਤਰਲੋਚਨ ਸਿੰਘ, ਹਰਮਨਜੀਤ ਸਿੰਘ, ਗੁਰਭੇਜ ਸਿੰਘ, ਪ੍ਰੋ. ਸੁਖਬੀਰ ਸਿੰਘ, ਏ.ਪੀ.ਐੱਸ. ਮਾਨ, ਸਰਜੋਤ ਸਿੰਘ ਸਾਹਨੀ, ਰਬਿੰਦਰਬੀਰ ਸਿੰਘ ਭੱਲਾ, ਕਮਲਜੀਤ ਸਿੰਘ ਕੋਹਲੀ, ਅਵਤਾਰ ਸਿੰਘ ਘੁੱਲਾ, ਗੁਰਭੇਜ ਸਿੰਘ, ਡਾ.ਏ.ਪੀ.ਐੱਸ. ਚਾਵਲਾ, ਉਰਮਿੰਦਰ ਕੌਰ, ਡਾ. ਜਸਵਿੰਦਰ ਕੌਰ ਮਾਹਲ, ਸ੍ਰੀਮਤੀ ਮਨਜੀਤ ਕੌਰ, ਬੀਬੀ ਮਨਮੋਹਨ ਕੌਰ ਸਮੇਤ ਹੋਰ ਮੈਂਬਰ ਸਾਹਿਬਾਨ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਵਲੋਂ ਕਰਵਾਏ ਪ੍ਰੋਗਰਾਮ ’ਚ ਬਾਲਕ੍ਰਿਸ਼ਨ ਸ਼ਰਮਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ‘ਗੁਰਬਾਣੀ ਇਸ ਜਗ ਮਹਿ ਚਾਨਣ’
Ad Position 24