02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਖੰਨਾ ਨੂੰ ਸੇਵਾ ਮੁਕਤੀ ਦੌਰਾਨ ਨਿੱਘੀ ਵਿਦਾਇਗੀ

ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਦਫ਼ਤਰ ਅੰਮ੍ਰਿਤਸਰ ਵਿਖੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਸੇਵਾ ਨਿਭਾ ਰਹੇ ਰਾਜੇਸ਼ ਖੰਨਾ ਦੀ ਸੇਵਾ ਮੁਕਤੀ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਸੰਧੂ ਦੀ ਸਾਂਝੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਅਤੇ ਕਵਲਜੀਤ ਸਿੰਘ ਸੰਧੂ ਨੇ ਰਜੇਸ਼ ਖੰਨਾ ਵਲੋਂ ਨਿਭਾਈਆਂ ਇਮਾਨਦਾਰੀ ਤੇ ਬੇਦਾਗ਼ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੇਵਾ ਮੁਕਤੀ ਨਾਲ ਸਿੱਖਿਆ ਵਿਭਾਗ ਦਾ ਜ਼ਿਲ੍ਹਾ ਦਫ਼ਤਰ ਇਕ ਸਮਰਪਿਤ ਅਫ਼ਸਰ ਤੋਂ ਵਾਂਝਾ ਰਹੇਗਾ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਉਨ੍ਹਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਨੂੰ ਮਿਲਦੀਆਂ ਰਹਿਣਗੀਆਂ।

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਦਫ਼ਤਰ ਅੰਮ੍ਰਿਤਸਰ ਵਿਖੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਸੇਵਾ ਨਿਭਾ ਰਹੇ ਰਾਜੇਸ਼ ਖੰਨਾ ਦੀ ਸੇਵਾ ਮੁਕਤੀ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਸੰਧੂ ਦੀ ਸਾਂਝੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਅਤੇ ਕਵਲਜੀਤ ਸਿੰਘ ਸੰਧੂ ਨੇ ਰਜੇਸ਼ ਖੰਨਾ ਵਲੋਂ ਨਿਭਾਈਆਂ ਇਮਾਨਦਾਰੀ ਤੇ ਬੇਦਾਗ਼ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੇਵਾ ਮੁਕਤੀ ਨਾਲ ਸਿੱਖਿਆ ਵਿਭਾਗ ਦਾ ਜ਼ਿਲ੍ਹਾ ਦਫ਼ਤਰ ਇਕ ਸਮਰਪਿਤ ਅਫ਼ਸਰ ਤੋਂ ਵਾਂਝਾ ਰਹੇਗਾ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਉਨ੍ਹਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਨੂੰ ਮਿਲਦੀਆਂ ਰਹਿਣਗੀਆਂ। ਇਸ ਸਮੇਂ ਰਜੇਸ਼ ਖੰਨਾ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ, ਅਧਿਆਪਕਾਂ ਤੇ ਦਫ਼ਤਰੀ ਸਟਾਫ਼ ਵਲੋਂ ਮਿਲੇ ਸਹਿਯੋਗ ਲਈ ਹਮੇਸ਼ਾ ਧੰਨਵਾਦੀ ਰਹਿਣਗੇ। ਇਸ ਸਮੇਂ ਖੰਨਾ ਨੂੰ ਦੋਵੇਂ ਸਿੱਖਿਆ ਅਧਿਕਾਰੀਆਂ ਸਮੇਤ ਦਫ਼ਤਰੀ ਸਟਾਫ ਅਧਿਆਪਕਾਂ ਅਤੇ ਅਧਿਆਪਕ ਜਥੇਬੰਦੀਆਂ ਵਲੋਂ ਤੋਹਫੇ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਸੁਪਰਡੈਂਟ ਦਿਲਬਾਗ ਸਿੰਘ, ਸੁਪਰਡੈਂਟ ਸੁਖਵਿੰਦਰ ਕੌਰ ਬਾਠ, ਆਸ਼ੂ ਵਿਸ਼ਾਲ ਜ਼ਿਲ੍ਹਾ ਖੇਡ ਕੁਆਰਡੀਨੇਟਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਗੁਰਪਾਲ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਵਡਾਲੀ ਜ਼ਿਲ੍ਹਾ ਨੋਡਲ ਅਫ਼ਸਰ, ਅਮਰਿੰਦਰ ਸਿੰਘ ਲੱਕੀ, ਗੀਤਾ ਖੰਨਾ, ਵੈਭਵ ਖੰਨਾ, ਰਾਜਦੀਪ ਸਿੰਘ, ਧਰਮਿੰਦਰ ਸਿੰਘ, ਪਵਨ ਕੁਮਾਰ ਗਰੋਵਰ, ਰਮਨ ਸੈਣੀ, ਜਗਜੀਤ ਸਿੰਘ, ਲੈਕ: ਧੰਨਾ ਸਿੰਘ, ਡੀ. ਆਰ. ਸੀ. ਰਾਜਨ, ਸ਼ਰਿਤਾ ਸਿੰਘ , ਮਨਜੀਤ ਕੌਰ, ਵਰਿੰਦਰ ਕੌਰ, ਪੂਜਾ ਪੂਰੀ ਸਮੇਤ ਸਿੱਖਿਆ ਦਫ਼ਤਰੀ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਭਾਰਤੀ ਖੇਤਰੀ ਵਿਗਿਆਨ ਮੇਲੇ ’ਚ ਮਾਧਵ ਵਿੱਦਿਆ ਨਿਕੇਤਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਜਗਨਨਾਥ ਰਥ ਯਾਤਰਾ ਕਮੇਟੀ ਇਸਕੋਨ ਅੰਮ੍ਰਿਤਸਰ ਦੀ ਮੀਟਿੰਗ
Ad Position 24