02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿੱਦਿਆ ਭਾਰਤੀ ਖੇਤਰੀ ਵਿਗਿਆਨ ਮੇਲੇ ’ਚ ਮਾਧਵ ਵਿੱਦਿਆ ਨਿਕੇਤਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 2 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਏ-ਬਲਾਕ, ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਵਿੱਦਿਆ ਭਾਰਤੀ ਖੇਤਰੀ ਵਿਗਿਆਨ ਅਤੇ ਕੰਪਿਊਟਰ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੰਜਵੀਂ ਜਮਾਤ ਦੇ ਵਿਦਿਆਰਥੀ ਵਿਹਾਨ ਨੇ ਸਾਇੰਸ ਮਾਡਲ ਮੇਕਿੰਗ ਮੁਕਾਬਲੇ ’ਚ ਸ਼ਿਸ਼ੂ ਸ਼੍ਰੇਣੀ ’ਚ ਪਹਿਲਾ ਇਨਾਮ ਜਿੱਤਿਆ, ਜਦੋਂ ਕਿ ਦਸਵੀਂ ਜਮਾਤ ਦੇ ਵਿਦਿਆਰਥੀ ਅਰਨਵ ਨੇ ਕਿਸ਼ੋਰ ਸ਼੍ਰੇਣੀ ’ਚ ਤੀਜਾ ਇਨਾਮ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਏ-ਬਲਾਕ, ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਵਿੱਦਿਆ ਭਾਰਤੀ ਖੇਤਰੀ ਵਿਗਿਆਨ ਅਤੇ ਕੰਪਿਊਟਰ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੰਜਵੀਂ ਜਮਾਤ ਦੇ ਵਿਦਿਆਰਥੀ ਵਿਹਾਨ ਨੇ ਸਾਇੰਸ ਮਾਡਲ ਮੇਕਿੰਗ ਮੁਕਾਬਲੇ ’ਚ ਸ਼ਿਸ਼ੂ ਸ਼੍ਰੇਣੀ ’ਚ ਪਹਿਲਾ ਇਨਾਮ ਜਿੱਤਿਆ, ਜਦੋਂ ਕਿ ਦਸਵੀਂ ਜਮਾਤ ਦੇ ਵਿਦਿਆਰਥੀ ਅਰਨਵ ਨੇ ਕਿਸ਼ੋਰ ਸ਼੍ਰੇਣੀ ’ਚ ਤੀਜਾ ਇਨਾਮ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਛੇਵੀਂ ਜਮਾਤ ਦੀ ਵਿਦਿਆਰਥਣ ਦ੍ਰਿਸ਼ਟੀ ਨੇ ਬੱਚਿਆਂ ਦੇ ਵਰਗ ’ਚ ਕੰਪਿਊਟਰ ਮੇਲੇ ’ਚ ਹਿੱਸਾ ਲਿਆ। ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਡਾ. ਅਰੁਣ ਮਹਿਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ’ਚ ਵਿਗਿਆਨਕ ਸੋਚ, ਰਚਨਾਤਮਕਤਾ, ਤਕਨੀਕੀ ਗਿਆਨ ਅਤੇ ਨਵੀਨਤਾ ਦੀ ਭਾਵਨਾ ਵਿਕਸਤ ਕਰਦੇ ਹਨ। ਸਕੂਲ ਦੀ ਪ੍ਰਿੰਸੀਪਲ ਰੀਨਾ ਠਾਕੁਰ ਨੇ ਵੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਪ੍ਰਗਟ ਕੀਤੀ । ਸਕੂਲ ਪ੍ਰਬੰਧਨ ਕਮੇਟੀ ਅਤੇ ਪੂਰੇ ਮਾਧਵ ਪਰਿਵਾਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਰਮਣੀਕ ਸਿੰਘ ਸੰਧੂ ਦੇ ਅਕਾਲ ਚਲਾਣਾ ਕੀਤੇ ਜਾਣ ’ਤੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਜੋਧ ਸਿੰਘ ਸਮਰਾ ਅਗਲੀ ਖ਼ਬਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਖੰਨਾ ਨੂੰ ਸੇਵਾ ਮੁਕਤੀ ਦੌਰਾਨ ਨਿੱਘੀ ਵਿਦਾਇਗੀ
Ad Position 24