ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਇਨਡੋਰ ਜਿਮ ਦਾ ਉਦਘਾਟਨ
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਰੰਗਲਾ ਪੰਜਾਬ ਸਕੀਮ ਤਹਿਤ ਵਾਰਡ ਨੰਬਰ 46 ਵਿਚ ਬਾਬਾ ਦੀਪ ਸਿੰਘ ਜੀ ਕਾਲੋਨੀ ਪਾਰਕ, ਰਾਮਗੜ੍ਹੀਆ ਗੇਟ ਵਿਖੇ ਨਵੇਂ ਬਣੇ ਇਨਡੋਰ ਜਿਮ ਦਾ ਉਦਘਾਟਨ ਕੀਤਾ।
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਰੰਗਲਾ ਪੰਜਾਬ ਸਕੀਮ ਤਹਿਤ ਵਾਰਡ ਨੰਬਰ 46 ਵਿਚ ਬਾਬਾ ਦੀਪ ਸਿੰਘ ਜੀ ਕਾਲੋਨੀ ਪਾਰਕ, ਰਾਮਗੜ੍ਹੀਆ ਗੇਟ ਵਿਖੇ ਨਵੇਂ ਬਣੇ ਇਨਡੋਰ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਨਿੱਜਰ ਨੇ ਕਿਹਾ ਕਿ ਇਲਾਕੇ ਵਿਚ ਖੇਡਾਂ ਅਤੇ ਸਰੀਰਕ ਕਸਰਤ ਨਾਲ ਜੁੜੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਮਹੱਤਵਪੂਰਨ ਹੈ। ਡਾ. ਨਿੱਜਰ ਨੇ ਕਿਹਾ ਕਿ ਵਿਕਾਸ ਦਾ ਮਕਸਦ ਸਿਰਫ਼ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਬੱਚਿਆਂ ਤੇ ਨੌਜਵਾਨਾਂ ਲਈ ਸਿਹਤਮੰਦ ਮਾਹੌਲ ਸਿਰਜਣਾ ਵੀ ਹੈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਜਿੰਮ ਦੀ ਸਹੂਲਤ ਦਾ ਲਾਭ ਲੈਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੇ ਯਤਨ ਜਾਰੀ ਰਹਿਣਗੇ।