02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਸੰਗਰੂਰ ਰੈਲੀ ’ਚ ਇਕ ਲੱਖ ਲੋਕਾਂ ਨੂੰ ਇਕੱਠੇ ਕਰਨ ਦਾ ਟੀਚਾ : ਡਾ: ਵੇਰਕਾ

ਅੰਮ੍ਰਿਤਸਰ, 2 ਨਵੰਬਰ (ਰੇਸ਼ਮ ਸਿੰਘ)-ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਤੇ ਸ੍ਰੀਮਤੀ ਪ੍ਰਿੰਯਕਾ ਗਾਂਧੀ ਵਾਡਰਾ ਦੀ ਅਗਵਾਈ ਹੇਠ ਹੋਣ ਵਾਲੀ ਸੰਗਰੂਰ ਰੈਲੀ ’ਚ ਸੂਬਾ ਕਾਂਗਰਸ ਵਲੋਂ ਇਕ ਲੱਖ ਲੋਕਾਂ ਨੂੰ ਇਕੱਠੇ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਅੰਮ੍ਰਿਤਸਰ ਤੋਂ ਵੀ ਹਜ਼ਾਰਾਂ ਕਾਂਗਰਸੀਆਂ ਦਾ ਕਾਫਲਾ ਰੈਲੀ ’ਚ ਸ਼ਮੂਲੀਅਤ ਕਰੇਗਾ। ਇਹ ਪ੍ਰਗਟਾਵਾ ਸਾਬਕਾ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਇਥੇ ਕਰਵਾਏ ਪੱਤਰਕਾਰ ਸੰਮੇਲਨ ’ਚ ਕਰਦਿਆਂ ਦੱਸਿਆ ਕਿ ਕਾਂਗਰਸੀ ਆਗੂਆਂ, ਕੌਂਸਲਰਾਂ ਅਤੇ ਪਾਰਟੀ ਦੇ ਹੋਰ ਨੁਮਾਇੰਦਿਆਂ ਵਲੋਂ ਮੀਟਿੰਗ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਲੈ ਕੇ ਜਾਣ ਦੀ ਰਣਨੀਤੀ ਬਣਾਈ ਗਈ।

Ad Position 21
No active advertisement
ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਰੇਸ਼ਮ ਸਿੰਘ)-ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਤੇ ਸ੍ਰੀਮਤੀ ਪ੍ਰਿੰਯਕਾ ਗਾਂਧੀ ਵਾਡਰਾ ਦੀ ਅਗਵਾਈ ਹੇਠ ਹੋਣ ਵਾਲੀ ਸੰਗਰੂਰ ਰੈਲੀ ’ਚ ਸੂਬਾ ਕਾਂਗਰਸ ਵਲੋਂ ਇਕ ਲੱਖ ਲੋਕਾਂ ਨੂੰ ਇਕੱਠੇ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਅੰਮ੍ਰਿਤਸਰ ਤੋਂ ਵੀ ਹਜ਼ਾਰਾਂ ਕਾਂਗਰਸੀਆਂ ਦਾ ਕਾਫਲਾ ਰੈਲੀ ’ਚ ਸ਼ਮੂਲੀਅਤ ਕਰੇਗਾ। ਇਹ ਪ੍ਰਗਟਾਵਾ ਸਾਬਕਾ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਇਥੇ ਕਰਵਾਏ ਪੱਤਰਕਾਰ ਸੰਮੇਲਨ ’ਚ ਕਰਦਿਆਂ ਦੱਸਿਆ ਕਿ ਕਾਂਗਰਸੀ ਆਗੂਆਂ, ਕੌਂਸਲਰਾਂ ਅਤੇ ਪਾਰਟੀ ਦੇ ਹੋਰ ਨੁਮਾਇੰਦਿਆਂ ਵਲੋਂ ਮੀਟਿੰਗ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਲੈ ਕੇ ਜਾਣ ਦੀ ਰਣਨੀਤੀ ਬਣਾਈ ਗਈ। ਡਾ . ਵੇਰਕਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਨਸ਼ਿਆਂ ਦੀ ਤਸਕਰੀ ਨੂੰ ਰੋਕਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਅਤੇ ਡਰੋਨਾਂ ਨੂੰ ਰੋਕਣ ਵਿਚ ਅਸਫਲ ਰਹਿਣ ਦੇ ਦੋਸ਼ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ‘ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿਚ ਨਾਕਾਮ ਰਹਿਣ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਦੇ ਗੰਭੀਰ ਦੋਸ਼ ਵੀ ਲਗਾਏ। ਕਾਂਗਰਸ ਨੂੰ ਮਿਆਦ ਪੁੱਗੀ ਵਾਲਾ ਟੀਕਾ ਕਹੇ ਜਾਣ ’ਤੇ ਪ੍ਰਤੀਕ੍ਰਿਆ ਦਿੰਦਿਆਂ ਸ੍ਰੀ ਵੇਰਕਾ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਲੋਕ ਕਾਂਗਰਸ ਨੂੰ ਇਕ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਪਾਰੀ, ਕਿਸਾਨ, ਨੌਜਵਾਨ ਅਤੇ ਮੁਲਾਜ਼ਮ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੜਕਾਂ ’ਤੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਵਾਲ ਪੁੱਛਣ ਤੋਂ ਰੋਕਣਾ ਲੋਕਤੰਤਰ ਦੇ ਹਿੱਤ ਵਿਚ ਨਹੀਂ ਹੈ। ਸੂਬਾ ਪ੍ਰਧਾਨ ਪ੍ਰਗਟ ਸਿੰਘ ਦੇ ਹੱਥ ਜੋੜਨ ਵਾਲੀ ਵੀਡੀਓ ਬਾਰੇ ਉਨ੍ਹਾਂ ਕਿਹਾ ਕਿ ਅੱਜ ਕਲ ਸੋਸ਼ਲ ਮੀਡੀਆ ’ਤੇ ਪੂਰੀ ਵੀਡੀਓ ਦੀ ਬਜਾਏ ਕਿਸੇ ਖ਼ਾਸ ਹਿੱਸੇ ਨੂੰ ਦਿਖਾ ਕੇ ਗੱਲ ਦਾ ਮਤਲਬ ਬਦਲਿਆ ਜਾ ਸਕਦਾ ਹੈ। ਇਸ ਮੌਕੇ ਵੱਡੀ ਤਾਦਾਦ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਅਤੇ ਮੈਂਬਰ ਨੂੰ ਵੀ ਸੇਵਾ ਮੁਕਤੀ ਉਪਰੰਤ ਮਿਲੇ ਪੈਨਸ਼ਨ : ਸਤਨਾਮ ਸਿੰਘ ਗਿੱਲ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ. ਸਕੂਲ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾ...
Ad Position 24