04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੀ.ਸੀ.ਸੀ.ਟੀ.ਯੂ. ਦੀ ਡੀ.ਏ.ਵੀ. ਕਾਲਜ ਇਕਾਈ ਵਲੋਂ ਧਰਨਾ

ਅੰਮ੍ਰਿਤਸਰ, 3 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ. ਸੀ.

Ad Position 21
No active advertisement
ਅਜੀਤ ਡੈਸਕ 04-11-2026
ਅੰਮ੍ਰਿਤਸਰ, 3 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.) ਦੀ ਡੀ.ਏ.ਵੀ. ਕਾਲਜ ਅੰਮ੍ਰਿਤਸਰ ਇਕਾਈ ਵਲੋਂ ਅਧਿਆਪਕ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਆਗਾਜ਼ ਕੀਤਾ ਗਿਆ। ਇਸ ਸੰਬੰਧ ’ਚ ਕਾਲਜ ਕੈਂਪਸ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਧਰਨਾ ਦਿੱਤਾ ਗਿਆ, ਜਿਸ ਦੌਰਾਨ ਸਰਕਾਰ ਵਲੋਂ ਮੰਗਾਂ ਦੇ ਨਿਪਟਾਰੇ ’ਚ ਕੀਤੀ ਜਾ ਰਹੀ ਦੇਰੀ ਪ੍ਰਤੀ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਲੋਕਲ ਯੂਨਿਟ ਦੇ ਸਕੱਤਰ ਪ੍ਰੋ. ਆਸ਼ੂ ਵਿਜ ਨੇ ਅਧਿਆਪਕ ਭਾਈਚਾਰੇ ਦੀਆਂ ਮੁੱਖ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2016 ਤੋਂ ਸੱਤਵੇਂ ਤਨਖਾਹ ਕਮਿਸ਼ਨ ਦੇ ਬਕਾਇਆ ਏਰੀਅਰ ਦੀ ਅਦਾਇਗੀ, ਅਕਤੂਬਰ 2022 ਤੋਂ ਫਰਵਰੀ 2024 ਤੱਕ ਦੀਆਂ ਬਕਾਇਆ ਸਪਲੀਮੈਂਟਰੀ ਗ੍ਰਾਂਟਾਂ ਜਾਰੀ ਕਰਨਾ, 75 ਫ਼ੀਸਦੀ ਗ੍ਰਾਂਟ ਅਧੀਨ ਨਿਯੁਕਤ ਅਧਿਆਪਕਾਂ ਲਈ 95 ਫ਼ੀਸਦੀ ਗ੍ਰਾਂਟ ਬਹਾਲ ਕਰਨਾ, ਸੈਲਫ-ਫਾਈਨੈਂਸਡ ਅਸਾਮੀਆਂ ਨੂੰ ਗ੍ਰਾਂਟ-ਇਨ-ਏਡ ਸਕੀਮ ਅਧੀਨ ਲਿਆਉਣਾ ਅਤੇ ਤਰੱਕੀ ਦੇ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨਾ ਮੁੱਖ ਮੰਗਾਂ ਹਨ। ਧਰਨੇ ’ਚ ਸ਼ਾਮਿਲ ਅਧਿਆਪਕਾਂ ਨੇ ਸਰਕਾਰ ਦੀ ਲਗਾਤਾਰ ਬੇਰੁਖ਼ੀ ’ਤੇ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੰਗਾਂ ਸੰਬੰਧੀ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡਾ. ਬੀ. ਬੀ. ਯਾਦਵ, ਜਨਰਲ ਸਕੱਤਰ; ਡਾ. ਆਸ਼ੀਸ਼ ਗੁਪਤਾ, ਵਿੱਤ ਸਕੱਤਰ; ਡਾ. ਵਿਕਰਮ ਚੌਧਰੀ, ਜੁਆਇੰਟ ਸਕੱਤਰ; ਡਾ. ਨਿਹਿਤਾ ਸ਼ਰਮਾ; ਡਾ. ਗੌਰਵ ਸ਼ਰਮਾ ਅਤੇ ਪ੍ਰੋ. ਨੈਨਾ ਹਾਂਡਾ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੀ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਰੈਲੀ ’ਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਤੋਂ ਸੈਂਕੜੇ ਵਾਹਨਾਂ ’ਤੇ ਹਜ਼ਾਰਾ... ਅਗਲੀ ਖ਼ਬਰ ਕਾਰੋਬਾਰੀਆਂ ਤੋਂ ਫਿਰੌਤੀ ਵਸੂਲ ਕੇ ਅੱਤਵਾਦੀ ਸਰਗਰਮੀਆਂ ਲਈ ਫ਼ੰਡਿੰਗ ਕਰਨ ਦੇ ਮਾਮਲੇ ’ਚ ਦੋ ਮੁਲਜ਼ਮਾਂ ਦੀਆਂ ਜਮਾਨਤ ਅਰਜ਼...
Ad Position 24