04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਸ਼ਾ ਤਸਕਰ ਸੁਧਰ ਜਾਣ, ਨਹੀਂ ਤਾਂ ਇਲਾਕਾ ਛੱਡ ਕੇ ਕਿਤੇ ਹੋਰ ਚਲੇ ਜਾਣ-ਏ.ਸੀ.ਪੀ. ਪ੍ਰੀਤਇੰਦਰ

ਸੁਲਤਾਨਵਿੰਡ, 3 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਏ.

Ad Position 21
No active advertisement
ਗੱਲਬਾਤ ਦੌਰਾਨ ਏ. ਸੀ. ਪੀ. ਪ੍ਰੀਤਇੰਦਰ ਸਿੰਘ ਅਤੇ ਇੰਸ: ਰਵੀ ਕੁਮਾਰ। ਤਸਵੀਰ : ਗੁਰਨਾਮ ਸਿੰਘ ਬੁੱਟਰ 04-11-2026
ਸੁਲਤਾਨਵਿੰਡ, 3 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਏ.ਸੀ.ਪੀ. ਪ੍ਰੀਤਇੰਦਰ ਸਿੰਘ, ਇੰਸ: ਰਵੀ ਕੁਮਾਰ ਨੇ ਨਸ਼ਾ ਤਸਕਰਾਂ ਅਤੇ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਅਤੇ ਸੁਧਰ ਜਾਣ ਨਹੀਂ ਤਾਂ ਇਹ ਇਲਾਕਾ ਛੱਡ ਕੇ ਕਿਤੇ ਹੋਰ ਚਲੇ ਜਾਣ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਏ.ਸੀ.ਪੀ. ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਸ਼ਾ ਤਸਕਰੀ ਕਰਨ ਵਾਲਿਆਂ, ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਵਾਲੇ ਵਿਅਕਤੀਆਂ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਨਿਸ਼ਾਨਾ ਨਸ਼ਿਆਂ ਦੇ ਇਸ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸੁਲਤਾਨਵਿੰਡ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ 17ਵਾਂ ਸਾਲਾਨਾ ਮਾਂ ਬੋਲੀ ਮੇਲਾ-2026 ਕਰਵਾਇਆ ਅਗਲੀ ਖ਼ਬਰ ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ 5 ਅਣ-ਅਧਿਕਾਰਤ ਕਾਲੋਨੀਆਂ ’ਤੇ ਕਾਰਵਾਈ ਕਾਲੋਨੀਆਂ ’ਚ ਹੋਈਆਂ ਨਾਜਾਇਜ਼ ਉਸਾਰੀਆਂ ਢਾਹੀਆ...
Ad Position 24