03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੁੰਵਰ ਨੇ ਭਾਜਪਾ ’ਚ ਸ਼ਾਮਿਲ ਹੋ ਕੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਪੀੜਤਾਂ ਨਾਲ ਕੀਤਾ ਵਿਸ਼ਵਾਸਘਾਤ- ਤਲਬੀਰ ਸਿੰਘ ਗਿੱਲ

ਅੰਮ੍ਰਿਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਜੀਠਾ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਭਾਜਪਾ ਵਿਚ ਸ਼ਾਮਿਲ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ’ਤੇ ਦੇ ਜਿਸ ਮੁੱਦੇ ਨੂੰ ਲੈ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲੰਮਾ ਸਮਾਂ ਆਪਣੀ ਸਿਆਸਤ ਚਲਾਈ, ਅੱਜ ਉਸੇ ਧਿਰ ਦੀ ਭਾਈਵਾਲ ਪਾਰਟੀ ਭਾਜਪਾ ਦੀ ਗੋਦ ਵਿਚ ਜਾ ਕੇ ਬਹਿਣਾ ਉਨ੍ਹਾਂ ਦੀ ਮੌਕਾਪ੍ਰਸਤ ਅਤੇ ਘਟੀਆ ਮਾਨਸਿਕਤਾ ਨੂੰ ਨੰਗਾ ਕਰਦਾ ਹੈ। ਗਿੱਲ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਖੁਦ ਨੂੰ ਇਨਸਾਫ਼-ਪਸੰਦ ਅਤੇ ਲੋਕਾਂ ਦਾ ਆਗੂ ਦੱਸ ਕੇ ਮੀਡੀਆ ਵਿਚ ਡਰਾਮੇਬਾਜ਼ੀ ਕੀਤੀ ਜਦਕਿ ਹਕੀਕਤ ਇਹ ਹੈ ਕਿ ਭਾਜਪਾ ਦੇ ਕਹਿਣ ’ਤੇ ਹੀ ਉਨ੍ਹਾਂ ਨੇ ਇਸ ਸਾਰੇ ਕੇਸ ਦੀ ਜਾਂਚ ਨੂੰ ਪੂਰੀ ਤਰ੍ਹਾਂ ਖਰਾਬ ਕੀਤਾ।

Ad Position 21
No active advertisement
ਪੱਤਰਕਾਰ ਮਿਲਣੀ ਦੌਰਾਨ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ। ਤਸਵੀਰ : ਨਿਰਮਲ ਸਟੂਡੀਓ 04-11-2026
ਅੰਮ੍ਰਿਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਜੀਠਾ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਭਾਜਪਾ ਵਿਚ ਸ਼ਾਮਿਲ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ’ਤੇ ਦੇ ਜਿਸ ਮੁੱਦੇ ਨੂੰ ਲੈ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲੰਮਾ ਸਮਾਂ ਆਪਣੀ ਸਿਆਸਤ ਚਲਾਈ, ਅੱਜ ਉਸੇ ਧਿਰ ਦੀ ਭਾਈਵਾਲ ਪਾਰਟੀ ਭਾਜਪਾ ਦੀ ਗੋਦ ਵਿਚ ਜਾ ਕੇ ਬਹਿਣਾ ਉਨ੍ਹਾਂ ਦੀ ਮੌਕਾਪ੍ਰਸਤ ਅਤੇ ਘਟੀਆ ਮਾਨਸਿਕਤਾ ਨੂੰ ਨੰਗਾ ਕਰਦਾ ਹੈ। ਗਿੱਲ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਖੁਦ ਨੂੰ ਇਨਸਾਫ਼-ਪਸੰਦ ਅਤੇ ਲੋਕਾਂ ਦਾ ਆਗੂ ਦੱਸ ਕੇ ਮੀਡੀਆ ਵਿਚ ਡਰਾਮੇਬਾਜ਼ੀ ਕੀਤੀ ਜਦਕਿ ਹਕੀਕਤ ਇਹ ਹੈ ਕਿ ਭਾਜਪਾ ਦੇ ਕਹਿਣ ’ਤੇ ਹੀ ਉਨ੍ਹਾਂ ਨੇ ਇਸ ਸਾਰੇ ਕੇਸ ਦੀ ਜਾਂਚ ਨੂੰ ਪੂਰੀ ਤਰ੍ਹਾਂ ਖਰਾਬ ਕੀਤਾ। ਇਸ ਗੱਲ ਦੀ ਪੁਸ਼ਟੀ ਬਹਿਬਲ ਕਲਾਂ ਗੋਲੀਕਾਂਡ ’ਚ ਸ਼ਹੀਦ ਹੋਏ ਸਿੰਘ ਦੇ ਬੇਟੇ ਸੁਖਰਾਜ ਸਿੰਘ ਨੇ ਵੀ ਕੀਤੀ ਹੈ, ਜਿਨ੍ਹਾਂ ਨੇ ਵੀਡੀਓ ਜ਼ਰੀਏ ਆਪਣਾ ਦਰਦ ਬਿਆਨ ਕਰਦਿਆਂ ਸਪੱਸ਼ਟ ਕਿਹਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮਿਲ ਕੇ ਕੇਸ ਦਾ ਸਤਿਆਨਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੁੰਵਰ ਦੀਆਂ ਇਨ੍ਹਾਂ ਗਲਤੀਆਂ ਅਤੇ ਸਾਜ਼ਿਸ਼ਾਂ ਕਾਰਨ ਹੀ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਕੇਸ ਦੀ ਜਾਂਚ ਮੁੜ ਤੋਂ ਨਵੇਂ ਸਿਰਿਓਂ ਸ਼ੁਰੂ ਕਰਨੀ ਪੈ ਰਹੀ ਹੈ। ਗਿੱਲ ਨੇ ਕੁੰਵਰ ਵਿਜੇ ਪ੍ਰਤਾਪ ’ਤੇ ਤੰਜ ਕੱਸਦਿਆਂ ਕਿਹਾ ਕਿ ਜੋ ਬੰਦਾ ਸਵੇਰੇ ਉੱਠਦਿਆਂ ਹੀ ਸੁਖਬੀਰ ਸਿੰਘ ਬਾਦਲ ਨੂੰ ਭੰਡਣਾ ਸ਼ੁਰੂ ਕਰਦਾ ਸੀ, ਹੁਣ ਉਹ ਆਉਣ ਵਾਲੇ ਦਿਨਾਂ ਵਿਚ ਕਿਸ ਸਟੇਜ ’ਤੇ ਬੈਠੇਗਾ ? ਉਹ ਹੁਣ ਉਸੇ ਪਾਰਟੀ ਦੇ ਭਾਈਵਾਲਾਂ ਨਾਲ ਜੱਫੀਆਂ ਪਾਉਂਦਾ ਨਜ਼ਰ ਆਵੇਗਾ।ਇਸ ਤੋਂ ਇਲਾਵਾ ਜਿਨ੍ਹਾਂ ਰਾਘਵ ਚੱਡਾ ਨੂੰ ਉਹ ਮਾੜਾ-ਚੰਗਾ ਬੋਲਦੇ ਰਹੇ, ਅੱਜ ਉਸੇ ਸਿਆਸੀ ਧੁਰੇ ਦਾ ਹਿੱਸਾ ਬਣ ਗਏ ਹਨ। ਸ: ਗਿੱਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦਾ ਅਸਲ ਚਿਹਰਾ ਅੱਜ ਪੂਰੇ ਪੰਜਾਬ ਦੇ ਸਾਹਮਣੇ ਜਗ-ਜ਼ਾਹਰ ਹੋ ਚੁੱਕਾ ਹੈ। ਇਨਸਾਫ਼ ਦੇ ਨਾਂ ’ਤੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਾਲੇ ਅਤੇ ਭਾਜਪਾ ਦੀ ਪੁਤਲੀ ਬਣ ਕੇ ਕੰਮ ਕਰਨ ਵਾਲੇ ਅਜਿਹੇ ਸ਼ਖ਼ਸ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2027 ’ਚ ਸੂਬੇ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਬਣੇਗੀ ਸਰਕਾਰ- ਛੀਨਾ ਅਗਲੀ ਖ਼ਬਰ ਗੁ. ਸ੍ਰੀ ਸੰਗਰਾਣਾ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24