ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਟਿਕਟ ਮਿਲਣ ’ਤੇ ਪਿੰਡ ਸੁਲਤਾਨਵਿੰਡ ਵਿਚ ਖੁਸ਼ੀ ਦੀ ਲਹਿਰ
ਸੁਲਤਾਨਵਿੰਡ, 5 ਨਵੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰੇ ਜਾਣ ’ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਆਪ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਡ
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਚੇਅਰਮੈਨ ਬਲਜੀਤ ਸਿੰਘ ਰਿੰਕੂ। ਤਸਵੀਰ : ਗੁਰਨਾਮ ਸਿੰਘ ਬੁੱਟਰ
06-11-2026
ਸੁਲਤਾਨਵਿੰਡ, 5 ਨਵੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰੇ ਜਾਣ ’ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਆਪ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਸੁਲਤਾਨਵਿੰਡ, ਗੁਰਜੰਟ ਸਿੰਘ ਚਿੰਟੂ, ਨੰਬਰਦਾਰ ਇੰਦਰਜੀਤ ਸਿੰਘ ਅਤੇ ਗੁਰਜੰਟ ਸਿੰਘ ਸ਼ਾਹ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਟਿਕਟ ਮਿਲਣਾ ਪਾਰਟੀ ਦਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡ ਸੁਲਤਾਨਵਿੰਡ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਗਏ ਯਤਨਾਂ ਸਦਕਾ ਹੀ ਪਾਰਟੀ ਨੇ ਡਾ. ਨਿੱਝਰ ’ਤੇ ਮੁੜ ਭਰੋਸਾ ਪ੍ਰਗਟਾਇਆ ਹੈ। ਇਸ ਮੌਕੇ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਨਿੱਝਰ ਦੀ ਅਗਵਾਈ ਹੇਠ ਹਲਕਾ ਦੱਖਣੀ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ।