ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਜਲੰਧਰ ਬਣਿਆ ਓਵਰਆਲ ਚੈਂਪੀਅਨ
ਅੰਮ੍ਰਿਤਸਰ, 5 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਐਜੂਕੇਸ਼ਨ ਜ਼ੋਨ ਦਾ ਯੁਵਕ ਮੇਲਾ ਉਪ-ਕੁਲਪਤੀ ਪ੍ਰੋ. (ਡਾ.)
ਅੰਮ੍ਰਿਤਸਰ, 5 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਐਜੂਕੇਸ਼ਨ ਜ਼ੋਨ ਦਾ ਯੁਵਕ ਮੇਲਾ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਗੀਤ-ਸੰਗੀਤ, ਨਾਟਕ, ਲੋਕ-ਕਲਾਵਾਂ ਅਤੇ ਹੋਰ ਸੱਭਿਆਚਾਰਕ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਪਤੀ ਸਮਾਗਮ ’ਚ ਯੂਨੀਵਰਸਿਟੀ ਦੇ ਸੁਰੱਖਿਆ ਅਧਿਕਾਰੀ ਹਰਵਿੰਦਰ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਡਾਇਰੈਕਟਰ ਯੁਵਕ ਭਲਾਈ ਡਾ. ਅਮਨਦੀਪ ਸਿੰਘ ਵੀ ਇਸ ਮੌਕੇ ਮੌਜੂਦ ਸਨ। ਦੋਵਾਂ ਮਹਿਮਾਨਾਂ ਨੇ ਜੇਤੂ ਕਾਲਜਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਦੀ ਕਲਾ ਤੇ ਮਿਹਨਤ ਦੀ ਸ਼ਲਾਘਾ ਕੀਤੀ। ਮੁਕਾਬਲਿਆਂ ਦੇ ਨਤੀਜਿਆਂ ਵਿਚ ਸਰਕਾਰੀ ਐਜੂਕੇਸ਼ਨ ਕਾਲਜ, ਜਲੰਧਰ ਨੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਮਿੰਟਗੁਮਰੀ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਪਹਿਲੇ ਰਨਰਜ਼-ਅੱਪ ਅਤੇ ਸੇਵਾ ਦੇਵੀ ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ, ਤਰਨਤਾਰਨ ਦੂਜੇ ਰਨਰਜ਼-ਅੱਪ ਰਹੇ ।