05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡੀ.ਏ.ਵੀ. ਕਾਲਜ ਵਿਖੇ ਡੈਕਲਾਮੇਸ਼ਨ ਪ੍ਰਤੀਯੋਗਿਤਾ ਕਰਵਾਈ

ਅੰਮ੍ਰਿਤਸਰ, 5 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 06-11-2026
ਅੰਮ੍ਰਿਤਸਰ, 5 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੇ ਭੌਤਿਕ ਵਿਗਿਆਨ ਵਿਭਾਗ ਨੇ ਡਾ. ਸੀ. ਵੀ. ਰਮਨ ਸੁਸਾਇਟੀ ਦੀ ਅਗਵਾਈ ਹੇਠ ਅਤੇ ‘ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ’ ਦੇ ਸਹਿਯੋਗ ਨਾਲ, ‘ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ’ਚ ਭਾਰਤੀ ਵਿਗਿਆਨੀਆਂ ਦਾ ਯੋਗਦਾਨ’ ਵਿਸ਼ੇ ’ਤੇ ਇਕ ਭਾਸ਼ਣ ਮੁਕਾਬਲਾ ਕਰਵਾਇਆ। ਇਸ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਦੁਆਰਾ ਕੀਤੀ ਗਈ। ਡਾ. ਗੁਪਤਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ’ਚ ਵਿਗਿਆਨਕ ਜਾਗਰੂਕਤਾ, ਆਤਮ-ਵਿਸ਼ਵਾਸ, ਆਲੋਚਨਾਤਮਕ ਸੋਚ ਅਤੇ ਪ੍ਰਭਾਵਸ਼ਾਲੀ ਸੰਚਾਰ ਹੁਨਰਾਂ ਨੂੰ ਵਿਕਸਤ ਕਰਨਾ ਸੀ। ਵਿਭਾਗ ਮੁਖੀ, ਡਾ. ਸਮੀਰ ਕਾਲੀਆ ਨੇ ਦੱਸਿਆ ਕਿ ਇਹ ਮੁਕਾਬਲਾ ਵਿਗਿਆਨ, ਤਕਨਾਲੋਜੀ ਅਤੇ ਸਮਾਜ ’ਚ ਉੱਘੇ ਭਾਰਤੀ ਵਿਗਿਆਨੀਆਂ ਦੇ ਸ਼ਾਨਦਾਰ ਯੋਗਦਾਨ ਬਾਰੇ ਵਿਚਾਰ ਕਰਨ ਦਾ ਇਕ ਮੌਕਾ ਸੀ। ਭਾਗੀਦਾਰਾਂ ਨੇ ਸਰ ਸੀ. ਵੀ. ਰਮਨ, ਸੁਬਰਾਮਨੀਅਨ ਚੰਦਰਸ਼ੇਖਰ, ਅੰਨਾ ਮਨੀ, ਜਗਦੀਸ਼ ਚੰਦਰ ਬੋਸ ਅਤੇ ਸ੍ਰੀਨਿਵਾਸ ਰਾਮਾਨੁਜਨ ਵਰਗੀਆਂ ਸ਼ਖ਼ਸੀਅਤਾਂ ਦੀਆਂ ਵਿਗਿਆਨਕ ਪ੍ਰਾਪਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਆਈ ਕਿਊ ਏ ਸੀ ਦੇ ਇੰਚਾਰਜ, ਡਾ. ਜੇ. ਜੇ. ਮਹੇਂਦਰੂ ਨੇ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀ ਅਮੀਰ ਵਿਗਿਆਨਕ ਵਿਰਾਸਤ ਤੋਂ ਜਾਣੂ ਕਰਵਾਉਣਾ ਅਤੇ ਨਾਲ ਹੀ ਉਨ੍ਹਾਂ ਨੂੰ ਜਨਤਕ ਭਾਸ਼ਣ, ਪੇਸ਼ਕਾਰੀ ਅਤੇ ਆਲੋਚਨਾਤਮਕ ਸੋਚ ਦੇ ਹੁਨਰ ਵਿਕਸਤ ਕਰਨ ਲਈ ਉਤਸ਼ਾਹਿਤ ਕਰਨਾ ਸੀ। ਕ੍ਰਿਤਿਕਾ (ਬੀ.ਐੱਸ.ਸੀ. ਨਾਨ-ਮੈਡੀਕਲ) ਅਤੇ ਪ੍ਰਾਨਵੀ (ਬੀ.ਐੱਸ.ਸੀ. ਕੰਪਿਊਟਰ ਸਾਇੰਸ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਆਭਾ ਅਤੇ ਸਹਿਜਵੀਰ (ਬੀ.ਐੱਸ.ਸੀ. ਨਾਨ-ਮੈਡੀਕਲ) ਦੂਜੇ ਸਥਾਨ ’ਤੇ ਰਹੇ, ਜਦਕਿ ਖੁਸ਼ਬੂ ਅਤੇ ਰਵਨੀਤ ਕੌਰ (ਐੱਮ.ਐੱਸ.ਸੀ.) ਨੇ ਤੀਜਾ ਇਨਾਮ ਹਾਸਿਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਉੱਤਰੀ ’ਚ ਦਰਜਨ ਤੋਂ ਵਧੇਰੇ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਦੋ ਰੋਜਾ 46ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ
Ad Position 24