ਹਲਕਾ ਉੱਤਰੀ ’ਚ ਦਰਜਨ ਤੋਂ ਵਧੇਰੇ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ
ਅੰਮ੍ਰਿਤਸਰ, 5 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਉੱਤਰੀ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਵਾਰਡ ਨੰਬਰ 14 ਨਹਿਰੂ ਕਲੋਨੀ ਦੇ ਇਕ ਦਰਜਨ ਤੋਂ ਵੱਧ ਪਰਿਵਾਰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਿਲ ਹੋਏ। ਉਨ੍ਹਾਂ ਦਾ ਰਸਮੀ ਸਵਾਗਤ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਰਦਿਆਂ ਕਿਹਾ ਕਿ ਇਲਾਕੇ ਦੇ ਵਸਨੀਕਾਂ ਦਾ ਇਹ ਵਿਸ਼ਵਾਸ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਅਸੀਂ ਸਾਰੇ ਪੂਰੇ ਉੱਤਰੀ ਵਿਧਾਨ ਸਭਾ ਹਲਕੇ ਵਿਚ ਹਰ ਮੁੱਦੇ ਨੂੰ ਹੱਲ ਕਰਨ ਅਤੇ ਇਸ ਨੂੰ ਇਕ ਮਾਡਲ ਹਲਕਾ ਬਣਾਉਣ ਲਈ ਵਚਨਬੱਧ ਹਾਂ।
ਅੰਮ੍ਰਿਤਸਰ, 5 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਉੱਤਰੀ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਵਾਰਡ ਨੰਬਰ 14 ਨਹਿਰੂ ਕਲੋਨੀ ਦੇ ਇਕ ਦਰਜਨ ਤੋਂ ਵੱਧ ਪਰਿਵਾਰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਿਲ ਹੋਏ। ਉਨ੍ਹਾਂ ਦਾ ਰਸਮੀ ਸਵਾਗਤ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਰਦਿਆਂ ਕਿਹਾ ਕਿ ਇਲਾਕੇ ਦੇ ਵਸਨੀਕਾਂ ਦਾ ਇਹ ਵਿਸ਼ਵਾਸ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਅਸੀਂ ਸਾਰੇ ਪੂਰੇ ਉੱਤਰੀ ਵਿਧਾਨ ਸਭਾ ਹਲਕੇ ਵਿਚ ਹਰ ਮੁੱਦੇ ਨੂੰ ਹੱਲ ਕਰਨ ਅਤੇ ਇਸ ਨੂੰ ਇਕ ਮਾਡਲ ਹਲਕਾ ਬਣਾਉਣ ਲਈ ਵਚਨਬੱਧ ਹਾਂ। ਰਿੰਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਇਮਾਨਦਾਰ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 14 ਨਹਿਰੂ ਕਲੋਨੀ ਇਲਾਕੇ ਦੇ ਕਿਸ਼ੋਰ ਭਗਤ, ਬਲਵੰਤ ਸਿੰਘ, ਸੁਰਜੀਤ ਸਿੰਘ, ਜਸਪਾਲ ਕੌਰ, ਬਿਮਲਾ, ਪਾਰਵਤੀ, ਆਕਾਸ਼, ਕਿਰਨਦੀਪ ਕੌਰ, ਮੰਜੂ, ਰਾਜੂ ਅਤੇ ਹੋਰਾਂ ਨੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਰਿੰਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਮਿਲੇਗਾ।