ਖਤਰਨਾਕ ਨਸ਼ਾ ਚਿੱਟਾ ਤੇ ਗ਼ੈਰ ਕਾਨੂੰਨੀ ਪਿਸਤੌਲਾਂ ਨੇ ਬਰਬਾਦ ਕੀਤੀ ਪੰਜਾਬ ਦੀ ਜਵਾਨੀ : ਡਿੰਪਾ
ਅੰਮ੍ਰਿਤਸਰ, 5 ਨੰਵਬਰ (ਰੇਸ਼ਮ ਸਿੰਘ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਖੇ ਇੱਕ ਵਿਸ਼ੇਸ਼ ਮੀਡੀਆ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਹਲਕਾ ਪੂਰਬੀ ਤੋਂ ਇੰਚਾਰਜ਼ ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਪ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਕੁਰਾਹੇ ਪਾ ਦਿੱਤਾ ਹੈ।
ਅੰਮ੍ਰਿਤਸਰ, 5 ਨੰਵਬਰ (ਰੇਸ਼ਮ ਸਿੰਘ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਖੇ ਇੱਕ ਵਿਸ਼ੇਸ਼ ਮੀਡੀਆ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਹਲਕਾ ਪੂਰਬੀ ਤੋਂ ਇੰਚਾਰਜ਼ ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਪ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਕੁਰਾਹੇ ਪਾ ਦਿੱਤਾ ਹੈ। ਅੰਮ੍ਰਿਤਸਰ ਵਰਗੀ ਪਵਿੱਤਰ ਧਰਤੀ ’ਤੇ ਦਿਨ-ਬ-ਦਿਨ ਅਪਰਾਧ ਵਧ ਰਿਹਾ ਹੈ। ਉਨ੍ਹਾਂ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਨੂੰ ਹੈਰੋਇਨ ਦੇ ਨਸ਼ੇ ਚਿੱਟੇ ਗ਼ੈਰ ਕਾਨੂੰਨੀ ਪਿਸਤੌਲਾਂ ਗੋਲੀਆਂ ਗੈਗਸਟਰਵਾਦ ਨਾਲ ਮਿਲ ਕੇ ਕੇ ਬਰਬਾਦ ਕਰ ਰਹੀ ਹੈ। ਡਿੰਪਾ ਨੇ ਕਿਹਾ ਉਨ੍ਹਾਂ ਲੋਕਾਂ ਦੀ ਸੇਵਾ ਕਰਦਿਆਂ ਆਪ ਵੀ ਗੋਲੀਆਂ ਖਾਧੀਆਂ ਹਨ, ਇਸ ਲਈ ਉਹ ਪੰਜਾਬ ਦੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਸ: ਡਿੰਪਾ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਨਸ਼ੇ ਦਾ ਜਨਮਦਾਤਾ ਹੈ ਜਿਸ ਨੇ ਹਰ ਗਲੀ-ਹਰ ਘਰ ਵਿਚ ਨਸ਼ਾ ਪਹੁੰਚਾਇਆ ਅਤੇ ਅੱਜ ਆਪ ਸਰਕਾਰ ਦੀ ਬਦੌਲਤ ਪੰਜਾਬ ਭਰ ਵਿਚ ਨਸ਼ਿਆਂ ਦੀ ਹੋਮ ਡਿਲੀਵਰੀ ਹੋ ਰਹੀ ਹੈ। ਇਸਦੇ ਨਾਲ ਹੀ ਨਸ਼ਿਆਂ ਵਿਰੁੱਧ ਜੰਗ ਲੜਦਿਆਂ ਜਾਨ ਗੁਆਉਣ ਵਾਲੇ ਪਰਵਿੰਦਰ ਝੋਟਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾਕਿ ਝੋਟੇ ਵਰਗੇ ਕਿੰਨੇ ਹੀ ਨੌਜਵਾਨਾਂ ਨੇ ਨਸ਼ੇ ਦੀ ਇਸ ਬਲੀ ’ਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਨੂੰ ਇਨ੍ਹਾਂ ਪੀੜਤ ਪਰਿਵਾਰਾਂ ਦੀ ਦਰਦਨਾਕ ਪੁਕਾਰ ਤੱਕ ਸੁਣਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਭ ਤੋਂ ਵੱਧ ਮਹਿੰਗੇ ਟੋਲ ਪਲਾਜ਼ਾ ਤੋਂ ਇਲਾਵਾ ਰਾਜ ਵਿਚ ਜੀਐੱਸਟੀ ਅਤੇ ਹੋਰ ਕਈ ਤਰ੍ਹਾਂ ਦੇ ਵਾਧੂ ਟੈਕਸ ਲਗਾ ਕੇ ਪੰਜਾਬ ਨੂੰ ਬਰਬਾਦ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ ਵਿਕਾਸ ਕਾਰਜਾਂ ਲਈ ਦਿੱਤੇ ਜਾ ਰਹੇ ਸੜਕਾਂ, ਪੁਲਾਂ ਅਤੇ ਹੋਰ ਕਮਰਸ਼ੀਅਲ ਅਦਾਰਿਆਂ ਦੇ ਠੇਕੇ ਵੀ ਗੁਜਰਾਤੀਆਂ ਨੂੰ ਦਿੱਤੇ ਗਏ ਹਨ । ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਡਾਨੀ ਦਾ ਵਪਾਰ ਵਧਾਉਣ ਲਈ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਖ਼ਤਮ ਕਰ ਰਹੀ ਹੈ ਅਤੇ ਇੱਥੋਂ ਦੀਆਂ ਮੁੱਖ ਕੌਮਾਂਤਰੀ ਫਲਾਈਟਾਂ ਸ਼ਿਫਟ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਾਰੇ ਹਾਲਾਤਾਂ ਵਿਚੋਂ ਪੰਜਾਬ ਨੂੰ ਸਿਰਫ਼ ਕਾਂਗਰਸ ਪਾਰਟੀ ਹੀ ਬਾਹਰ ਕੱਢ ਸਕਦੀ ਹੈ ਅਤੇ ਦੁਬਾਰਾ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕਦੀ ਹੈ।